Thursday, July 2, 2026

ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਨਿਰਵਿਘਨ ਤੇ ਸ਼ਾਂਤਮਈ ਚੋਣਾਂ ਲਈ ਪੂਰੀ ਤਰਾਂ ਤਿਆਰ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵਲੋਂ ਉਚ ਅਧਿਕਾਰੀਆਂ ਨਾਲ ਮੀਟਿੰਗ

ਪਠਾਨਕੋਟ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਅਗਾਮੀ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਤਾਂ ਕਿ ਸਾਰੇ 4 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 614800 ਤੋਂ ਵੋਟਰਾਂ ਨੂੰ ਸਾਂਤਮਈ ਮਾਹੌਲ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੂਲਤ ਦਿੱਤੀ ਜਾ ਸਕੇ।
ਡਿਪਟੀ ਕਮਿਸਨਰ-ਕਮ-ਜਿਲਾ ਚੋਣ ਅਫਸਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਐਸ.ਐਸ.ਪੀ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਤੇ ਹੋਰਨਾਂ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
              ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸਨ ਵਲੋਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੁੱਖਤਾ ਚੋਣ ਪ੍ਰਬੰਧ ਕੀਤੇ ਗਏ ਹਨ।ਜਿਲ੍ਹੇ ਵਿੱਚ ਹੁਣ ਤੱਕ ਕੁੱਲ 6,14,800 ਵੋਟਰ ਹਨ ਜਿਨ੍ਹਾਂ ਵਿੱਚੋਂ 321260 ਪੁਰਸ਼ ਅਤੇ 293508 ਮਹਿਲਾ ਵੋਟਰ ਹਨ, ਜਦਕਿ 32 ਵੋਟਰਾਂ ਨੇ ਆਪਣੇ ਆਪ ਨੂੰ ਤੀਜੇ ਲਿੰਗ ਵਜੋਂ ਰਜਿਸਟਰ ਕਰਵਾਇਆ ਹੈ।
              ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਪੋਲਿੰਗ ਵਾਲੇ ਦਿਨ ਸਾਰੇ ਬੂਥਾਂ ‘ਤੇ ਰੈਂਪ, ਪੀਣ ਵਾਲੇ ਪਾਣੀ, ਲੋੜੀਂਦੇ ਫਰਨੀਚਰ, ਉਚਿਤ ਰੌਸਨੀ ਤੋਂ ਇਲਾਵਾ ਪੀ.ਡਬਲਯੂ.ਡੀ ਵੋਟਰਾਂ ਲਈ ਸਾਰੇ ਬੂਥਾਂ ‘ਤੇ ਹੈਲਪਰਾਂ ਅਤੇ ਵ੍ਹੀਲ ਚੇਅਰਾਂ ਦੀ ਸੌ ਫੀਸਦੀ ਉਪਲਬਧਤਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਟੈਟਿਕ ਸਰਵੀਲੈਂਸ ਟੀਮਾਂ, ਵੀਡੀਓ ਟੀਮਾਂ, ਖਰਚਾ ਨਿਗਰਾਨ ਟੀਮਾਂ, ਆਦਰਸ਼ ਚੋਣ ਜਾਬਤੇ ਨੂੰ ਲਾਗੂ ਕਰਨ ਲਈ ਟੀਮਾਂ, ਆਮਦਨ ਕਰ ਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ।
                ਐਸ.ਐਸ.ਪੀ ਕਪੂਰਥਲਾ ਨੇ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸਾਸਨ ਦੀਆਂ ਸਾਂਝੀਆਂ ਟੀਮਾਂ ਵਲੋਂ ਸੰਵੇਦਨਸ਼ੀਲ ਪੋਲਿੰਗ ਸਟੇਸਨਾਂ ਦੀ ਮੈਪਿੰਗ ਮੁਕੰਮਲ ਕੀਤੀ ਜਾ ਚੁੱਕੀ ਹੈ, ਜਿਥੇ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਇਸ ਤੋਂ ਇਲਾਵਾ ਜਿਲੇ ਵਿਚ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾ ਰਹੀ ਹੈ।ਕਿਸੇ ਵੀ ਕਿਸਮ ਦੀ ਤਸਕਰੀ ਨੂੰ ਰੋਕਣ ਦੇ ਮਕਸਦ ਨਾਲ 46 ਸਥਾਈ ਨਾਕੇ ਵੀ ਲਗਾਏ ਗਏ ਹਨ।
             ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਭੁਲੱਥ ਦੇ ਲੋਕਾਂ ਵਲੋਂ ਚੋਣਾਂ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਦਰਜ ਕਰਵਾਉਣ ਦੇ ਮਕਸਦ ਨਾਲ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01822-244202 ਹੈ।
              ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ, ਐਸ.ਡੀ.ਐਮ ਭੁਲੱਥ ਸ਼ਾਇਰੀ ਮਲਹੋਤਰਾ, ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੀਤਾ ਬਿਸੰਭੂ, ਡੀ.ਐਸ.ਪੀ ਸੁਰਿੰਦਰ ਸਿੰਘ, ਚੋਣ ਤਹਿਸੀਲਦਾਰ ਮਨਜੀਤ ਕੌਰ, ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ, ਐਕਸੀਅਨ ਸਰਵਰਾਜ, ਸਮੂਹ ਐਸ.ਡੀ.ਐਮ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …