Sunday, August 30, 2026

ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ ਨੇ ਮਨਾਇਆ ਨਵਾਂ ਸਾਲ

ਕਪੂਰਥਲਾ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਰੂਰਲ ਸੈਲਫ ਇੰਮਪਲਾਈਮੈਂਟ ਟੇ੍ਰਨਿੰਗ ਇੰਸਟੀਚਿਊਟ ਕਪੂਰਥਲਾ ਵਿੱਚ ਨਵਾਂ ਸਾਲ ਮਨਾਇਆ ਗਿਆ।ਸੰਸਥਾ ਵਲੋਂ ਆਏ ਮੁੱਖ ਮਹਿਮਾਨ ਪੰਜਾਬ ਨੈਸ਼ਨਲ ਬੈਂਕ ਦੇ ਮੁੱਖ ਪ੍ਰਬੰਧਕ ਅਨਿਲ ਕੁਮਾਰ ਜੱਸਲ ਅਤੇ ਚੀਫ ਐਲ.ਡੀ.ਐਮ ਪੀ.ਪੀ ਸਰੋਹਾ ਦਾ ਨਿੱਘਾ ਸਵਾਗਤ ਕੀਤਾ ਗਿਆ।ਮਹਿਮਾਨਾਂ ਨੇ ਸੰਸਥਾ ਵਿਚ ਚੱਲ ਰਹੇ ਬਿਊਟੀ ਪਾਰਲਰ ਮੈਨੇਜਮੈਂਟ ਕੋਰਸ ਦੇ ਸਿਖਿਆਰਥੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ।ੳੇੁਨਾਂ ਆਰ.ਸੇਟੀ ਦੀ ਅੱਪਗ੍ਰੇਡਿਡ ਲੈਬ ਦਾ ਉਦਘਾਟਨ ਕੀਤਾ ਅਤੇ ਨਵੇਂ ਸਾਲ ਦੀ ਖੁਸ਼ੀ ਵਿੱਚ ਕੇਕ ਵੀ ਕੱਟਿਆ ਗਿਆ।ਇਸ ਉਪਰੰਤ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ।ਸੰਸਥਾ ਦੇ ਡਾਇਰੈਕਟਰ ਲਾਭ ਕੁਮਾਰ ਗੋਇਲ ਨੇ ਸਿੱਖਿਆਰਥੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਅਤੇ ਜੀਵਨ ਵਿੱਚ ਸਫਲ ਹੋਣ ਵਾਸਤੇ ਸ਼ੁੱਭ ਕਾਮਨਾਵਾਂ ਦਿੱਤੀਆਂ।ਉਹਨਾਂ ਨੇ ਦੱਸਿਆ ਕਿ ਸੰਸਥਾ ਵਿੱਚ ਵੱਖ-ਵੱਖ ਕਿੱਤਿਆਂ ਵਿੱਚ ਮੁਫਤ ਸਿੱਖਲਾਈ ਦਿੱਤੀ ਜਾਂਦੀ ਹੈ ਅਤੇ ਸਿੱਖਿਆਰਥੀਆਂ ਦੇ ਖਾਣ ਪੀਣ ਦਾ ਪ੍ਰੰਬਧ ਵੀ ਮੁਫਤ ਕੀਤਾ ਜਾਂਦਾ ਹੈ।ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜ਼ਾ ਪ੍ਰਾਪਤ ਕਰਨ ‘ਚ ਮਦਦ ਵੀ ਕੀਤੀ ਜਾਂਦੀ ਹੈ।
               ਇਸ ਮੌਕੇ ਤੇ ਮਿਸ ਪ੍ਰਿਆ, ਮਿਸ ਕੁਲਦੀਪ ਕੌਰ ਅਤੇ ਮਿਸ ਵਰਿੰਦਰਜੀਤ ਕੌਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …