Sunday, August 30, 2026

ਕਿਸਾਨੀ ਅੰਦੋਲਨ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਖੇਤੀ ਨੂੰ ਦੁੱਧ ਵਾਂਗ ਚਿੱਟਾ ਧੰਦਾ ਬਨਾਉਣ ਤੱਕ ਰਹੇਗਾ ਜਾਰੀ ਸੰਘਰਸ਼ – ਉਗਰਾਹਾਂ

ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਕਿਸਾਨੀ ਅੰਦੋਲਨ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅੰਦੋਲਨ ‘ਚ ਯੋਗਦਾਨ ਪਾਉਣ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ।ਸਮਾਗਮ ਵਿਚ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਕਮੇਟੀ, ਜ਼ਿਲਾ ਕਮੇਟੀ ਅਤੇ ਬਲਾਕ ਕਮੇਟੀ ਦੇ ਆਗੂਆਂ ਤੋਂ ਇਲਾਵਾ ਨੇੜਲੇ ਪਿੰਡਾਂ ਭਗਵਾਨਪੁਰਾ, ਸ਼ੇਰੋਂ ਮਾਡਲ ਟਾਊਨ 1 ਅਤੇ 2 ਦੇ ਕਿਸਾਨਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਕਿਸਾਨ ਬੀਬਆਂ ਨੇ ਸ਼ਮੂਲੀਅਤ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅੰਦੋਲਨ ਨੂੰ ਖ਼ਤਮ ਨਾ ਸਮਝਿਆ ਜਾਵੇ, ਕਿਸਾਨਾਂ ਦੀ ਕਰਜ਼ਾ ਮਾਫੀ, ਐਮ.ਐਸ.ਪੀ, ਪਰਚੇ ਰੱਦ ਕਰਵਾਉਣ ਸਮੇਤ ਖੇਤੀ ਨੂੰ ਦੁੱਧ ਵਾਂਗ ਚਿੱਟਾ ਧੰਦਾ ਬਣਾਉਣ ਲਈ ਸੰਘਰਸ਼ ਜ਼ਾਰੀ ਰਹੇਗਾ।
                 ਇਸ ਮੌਕੇ ਸੂਬਾ ਕਾਰਜ਼ਕਾਰੀ ਪ੍ਰਧਾਨ ਜਸਵਿੰਦਰ ਸਿੰਘ ਸੋਮਾ, ਸੂਬਾ ਆਗੂ ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਜ਼ਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲਾ ਆਗੂ ਦਰਬਾਰਾ ਸਿੰਘ ਛਾਜਲਾ, ਗੋਬਿੰਦਰ ਸਿੰਘ ਮੰਗਵਾਲ, ਜਸਵੰਤ ਸਿੰਘ ਤੋਲਾਵਾਲ, ਸਰੂਪ ਚੰਦ, ਰਣਜੀਤ ਸਿੰਘ ਲੌਂਗੋਵਾਲ, ਅਮਰ ਸਿੰਘ ਲੌਂਗੋਵਾਲ, ਪ੍ਰਧਾਨ ਜਸਪਾਲ ਸਿੰਘ ਮੱਖਣ, ਪ੍ਰਧਾਨ ਸੁਖਪਾਲ ਕੌਰ, ਕੁਲਵੀਰ ਸਿੰਘ, ਬਲਵਿੰਦਰ ਸਿੰਘ, ਮੇਵਾ ਸਿੰਘ, ਭੂਰਾ ਸਿੰਘ, ਲਖਵੀਰ ਸਿੰਘ, ਲਵਪ੍ਰੀਤ ਸਿੰਘ, ਸੁਰਜੀਤ ਸਿੰਘ ਅਤੇ ਹਰਬੰਸ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …