Tuesday, November 24, 2026

ਅਮਨ ਅਰੋੜਾ ਦੀ ਅਗਵਾਈ ‘ਚ ਰਵਾਇਤੀ ਪਾਰਟੀਆਂ ਛੱਡ ਕੇ ਆਪ ‘ਚ ਆਏ ਕਈ ਵਿਅਕਤੀ

ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਨੇੜਲੀ ਕੈਂਬੋਵਾਲ ਪਿੰਡੀ ਤੋਂ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਕਈ ਵਿਅਕਤੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ‘ਆਪ’ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਕਿ ਪੰਜਾਬ ਦੇ ਲੋਕ ਇਸ ਵਾਰ ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ।ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਜਿਹੜੀਆਂ ਗਾਰੰਟੀਆਂ ਜਾਂ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਸਰਕਾਰ ਬਣਦੇ ਹੀ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।
                 ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਵਣ ਸਿੰਘ, ਗੁਰਚਰਨ ਸਿੰਘ, ਹਰਭਜਨ ਸਿੰਘ, ਜਸਵੀਰ ਸਿੰਘ, ਸੋਹਣ ਸਿੰਘ, ਗੁਰਚਰਨ ਸਿੰਘ, ਭਗਵਾਨ ਸਿੰਘ, ਅਮਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਬਲਵਿੰਦਰ ਸਿੰਘ, ਬਹਾਦਰ ਸਿੰਘ, ਹਾਕਮ ਸਿੰਘ, ਮੱਘਰ ਸਿੰਘ, ਸੁਖਪਾਲ ਸਿੰਘ ਆਦਿ ਮੌਜ਼ੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …