ਸਮਰਾਲਾ, 3 ਜਨਵਰੀ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਸਮਰਾ ਨਾਲ ਸ਼ਰਾਰਤੀ ਅਨਸਰਾਂ ਵਲੋਂ ਜੋ ਬਦਸਲੂਕੀ
ਕੀਤੀ ਗਈ ਹੈ, ਉਸ ਵਿਰੁੱਧ ਕਾਰਵਾਈ ਨੂੰ ਲੈ ਕੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਇੱਕ ਮੰਚ ‘ਤੇ ਇਕੱਤਰ ਹੋਣੇ ਸ਼ੁਰੂ ਹੋ ਗਏ ਹਨ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਜ਼ੋਰ ਫੜਣ ਲੱਗੀ ਹੈ।ਅੱਜ ਸਥਾਨਕ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਲੜਕੇ) ਦੇ ਸਮੂਹ ਅਧਿਆਪਕਾਂ ਨੇ ਇਕੱਤਰ ਹੋ ਕੇ ਇਸ ਅਤਿ ਦਰਜੇ ਦੀ ਕੀਤੀ ਘਟੀਆ ਹਰਕਤ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜੇਕਰ ਸਮਾਜ ਦੇ ਨਿਰਮਾਤਾ ਕਹਾਉਣ ਵਾਲੇ ਅਧਿਆਪਕਾਂ ਨਾਲ ਅਜਿਹੀਆਂ ਘਿਣਾਉਣੀਆਂ ਹਰਕਤਾਂ ਹੋਣੀਆਂ ਸ਼ੁਰੂ ਹੋ ਗਈਆਂ ਤਾਂ ਸਾਡੇ ਸਮਾਜ ਲਈ ਬਹੁਤ ਹੀ ਸ਼ਰਮਨਾਕ ਗੱਲ ਹੈ, ਅਜਿਹੀ ਹਰਕਤ ਕਰਨ ਵਾਲੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media