ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ
ਜਾਰੀ ਬਿਆਨ ‘ਚ ਦੱਸਿਆ ਹੈ ਕਿ ਦਿੱਲੀ ਵਿਖੇ ਚੱਲਦੇ ਕਿਸਾਨ ਅੰਦੋਲਨ ਦੇ ਦਬਾਅ ਸਦਕਾ ਬੇਸ਼ੱਕ ਮੋਦੀ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ, ਪਰ ਅੰਦੋਲਨ ਦੌਰਾਨ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਉਪਰ ਦਰਜ਼ ਹੋਏ ਕੇਸ ਰੱਦ ਨਹੀਂ ਕੀਤੇ ਗਏ, ਨਾ ਹੀ ਲਖੀਮਪੁਰ ਖੀਰੀ ਦੀ ਘਟਨਾ ਦਾ ਇਨਸਾਫ ਮਿਲਿਆ ਹੈ ਅਤੇ ਐਮ.ਐਸ.ਪੀ ਸਮੇਤ ਬਾਕੀ ਮੰਗਾਂ ਉਪਰ ਕੋਈ ਅਮਲ ਨਹੀਂ ਕੀਤਾ ਗਿਆ।ਜਿਸ ਕਰਕੇ ਅੰਦੋਲਨ ਹਾਲੇ ਬਾਕੀ ਹੈ।ਉਨ੍ਹਾਂ ਕਿਹਾ ਕਿ ਮੋਦੀ ਦੇ ਹਠ ਕਾਰਨ ਹੀ ਦਿੱਲੀ ਮੋਰਚਾ ਲਾਉਣਾ ਪਿਆ।ਜਿਸ ਵਿੱਚ ਕਰੀਬ 700 ਕਿਸਾਨਾਂ ਨੂੰ ਆਪਣੀ ਜਾਨ ਗਵਾਉਣੀ ਪਈ।ਫਾਸ਼ੀਵਾਦੀ ਹਕੂਮਤ ਦੇ ਮੁਖੀ ਮੋਦੀ ਦੀ ਪੰਜਾਬ ਫੇਰੀ ਕਿਸਾਨਾਂ ਦੇ ਜ਼ਖ਼ਮਾਂ ਉਪਰ ਨਮਕ ਛਿੜਕਣਾ ਹੈ।
ਕਿਰਤੀ ਕਿਸਾਨ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਮੌਕੇ ਪੰਜਾਬ ਭਰ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ‘ਤੇ ਅਰਥੀ ਫੂਕ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ ਤੇ ਚੋਣਾਂ ਦੌਰਾਨ ਵੀ ਰਾਜਨੀਤਕ ਪਾਰਟੀਆਂ ਦੀਆਂ ਕਾਰਪੋਰੇਟ ਪੱਖੀ ਅਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਬੇਪਰਦਾ ਕੀਤਾ ਜਾਵੇਗਾ।
ਇਸ ਮੌਕੇ ਸੂਬਾ ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ, ਸੂਬਾ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ, ਯੂਥ ਵਿੰਗ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media