Tuesday, April 21, 2026

ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ 32ਵਾਂ ਸ਼ਹੀਦੀ ਸਮਾਗਮ 6 ਨੂੰ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕਤਲ ਕਾਂਡ ਨਾਲ ਸਬੰਧਤ ਫਾਂਸੀ ਦੇ ਕੇ ਸ਼ਹੀਦ ਕੀਤੇ ਗਏ ਭਾਈ ਸਤਵੰਤ ਸਿੰਘ ਭਾਈ ਕੇਹਰ ਸਿੰਘ ਦੀ 32ਵੀਂ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 6 ਜਨਵਰੀ ਦਿਨ ਵੀਰਵਾਰ ਨੂੰ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸਥਿਤ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਉਨਾਂ ਕਿਹਾ ਕਿ ਸ਼ਹੀਦੀ ਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਨੂੰ ਵੱਖ-ਵੱਖ ਪੰਥਕ ਬਲਾਰਿਆਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …