ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਕਾਂਗਰਸ ਦੇ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਸੁਨਾਮ ਵਿਖੇ ਇਕ ਵਿਸ਼ਾਲ ਰੈਲੀ
ਦਾਆਯੋਜਨ ਕੀਤਾ ਗਿਆ ਸੀ।ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਸੀ।
ਕਸਬਾ ਲੌਂਗੋਵਾਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕਿਟ ਕਮੇਟੀ ਚੀਮਾਂ ਦੇ ਉਪ-ਚੇਅਰਮੈਨ ਤੇ ਵਾਰਡ ਨੰ. 7 ਤੋਂ ਐਮ.ਸੀ ਰੀਨਾ ਰਾਣੀ ਦੇ ਪਤੀ ਅਸ਼ੋਕ ਕੁਮਾਰ ਬਬਲੀ ਨੇ ਮੁੱਖ ਮੰਤਰੀ ਚੰਨੀ ਨਾਲ ਕਸਬਾ ਲੌਂਗੋਵਾਲ ਦੀਆਂ ਜਨਤਕ ਮੰਗਾਂ ਅਤੇ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ।ਬਬਲੀ ਨੇ ਦੱਸਿਆ ਕਿ ਉਨਾਂ ਨੇ ਮੁੱਖ ਮੰਤਰੀ ਨੂੰ ਕਸਬੇ ‘ਚ ਬਣੇ ਹਸਪਤਾਲ ਦੀ ਹਾਲਤ ਨੂੰ ਸਧਾਰ ਕੇ ਅੱਪਗਰੇਡ ਕਰਨ ਤੇ ਨਗਰ ਲਈ ਬੱਸ ਸਟੈਂਡ ਦੀ ਮੰਗ ਰੱਖੀ।ਉਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਹਸਪਤਾਲ ਦਾ ਦਰਜ਼ਾ ਵਧਾਉਣ ਦਾ ਐਲਾਨ ਕਰ ਦਿੱਤਾ।ਇਸੇ ਦੌਰਾਨ ਵਾਇਸ ਚੇਅਰਮੈਨ ਅਸ਼ੋਕ ਕੁਮਾਰ ਬਬਲੀ ਨੇ ਕਸਬੇ ਦੇ ਹਸਪਤਾਲ ਦਾ ਦਰਜ਼ਾ ਵਧਾਉਣ ਲਈ ਮੁੱਖ ਮੰਤਰੀ ਚੰਨੀ ਅਤੇ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਦਾ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media