Monday, April 27, 2026

ਸੈਂਟਰ ਹੈਡ ਟੀਚਰਾਂ ਅਤੇ ਬਲਾਕ ਮਾਸਟਰ ਟ੍ਰੇਨਰਾਂ ਦੀ ਇੱਕ ਦਿਨਾਂ ਵਰਕਸ਼ਾਪ ਆਯੋਜਿਤ

ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਡੀ.ਜੀ.ਐਸ.ਈ ਪ੍ਰਦੀਪ ਕੁਮਾਰ ਅਗਰਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਨਿਪੁੰਨ ਭਾਰਤ ਮਿਸ਼ਨ ਤਹਿਤ ਕਰਵਾਈ ਜਾਣ ਵਾਲੀ ਸਿਖਲਾਈ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ/ ਐ.ਸਿ) ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਦੀ ਅਗਵਾਈ ਹੇਠ ਜਿਲ੍ਹੇ ਦੇ ਸਮੂਹ ਸੀ.ਐਚ.ਟੀ ਅਤੇ ਬਲਾਕ ਮਾਸਟਰ ਟ੍ਰੇਨਰਾਂ ਦੀ ਇੱਕ ਰੋਜਾ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇ.ਐਫ.ਸੀ ਅਤੇ ਬਲਾਕ ਸਿੱਖਿਆ ਦਫਤਰ ਨਰੋਟ ਜੈਮਲ ਸਿੰਘ ਵਿਖੇ ਆਯੋਜਨ ਕੀਤਾ ਗਿਆ।
                    ਸਿਖਲਾਈ ਵਰਕਸ਼ਾਪ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ ਅਤੇ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ‘ਪੜ੍ਹੋ ਪੰਜਾਬ, ਪੜਾਓ ਪੰਜਾਬ’ ਰਾਜੇਸ਼ ਕੁਮਾਰ ਰਾਹੀਂ ਸਮੂਹ ਸੈਂਟਰ ਹੈਡ ਟੀਚਰਾਂ ਅਤੇ ਬਲਾਕ ਮਾਸਟਰ ਟ੍ਰੇਨਰਾਂ ਨੂੰ ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਬਾਰੇ ਕੀਤੀ ਯੋਜਨਾਬੰਦੀ ਅਤੇ ਇਸ ਨੂੰ ਸਕੂਲਾਂ ਵਿੱਚ ਉਚਿਤ ਢੰਗ ਨਾਲ ਲਾਗੂ ਕਰਵਾ ਕੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜਾਣਕਾਰੀ ਦਿੱਤੀ ਗਈ।ਇਸ ਦੇ ਨਾਲ ਹੀ ਵਰਕਸ਼ਾਪ ਦੌਰਾਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸੌ ਦਿਨਾਂ ਪੜ੍ਹਣ ਮੁਹਿੰਮ ਦੇ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਅਤੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਤਿਆਰ ਕੀਤੇ ਹਫ਼ਤਾਵਾਰੀ ਯੋਜਨਾਬੰਦੀ ਬਾਰੇ ਵਿੱਚ ਵੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ।
                 ਇਸ ਸਿਖਲਾਈ ਵਰਕਸ਼ਾਪ ਦੌਰਾਨ ਨਿਪੁੰਨ ਭਾਰਤ ਮਿਸ਼ਨ ਮੁਹਿੰਮ ਸਬੰਧੀ ਓਰੀਐਂਟੇਸ਼ਨ, ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲੇ ਅਤੇ ਹੋਰ ਗਤੀਵਿਧੀਆਂ, ਸਾਖਰਤਾ ਅਤੇ ਪੜ੍ਹਨ ਮੁਹਿੰਮ, ਸਪਲੀਮੈਂਟਰੀ ਰੀਡਿੰਗ ਮਟੀਰੀਅਲ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ।
ਇਸ ਸਿਖਲਾਈ ਵਰਕਸ਼ਾਪ ਵਿੱਚ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ ਜਸਵੰਤ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਵੀ ਸੰਬੋਧਨ ਕੀਤਾ।
                 ਬਲਾਕ ਨਰੋਟ ਜੈਮਲ ਸਿੰਘ ਵਿਖੇ ਬਲਾਕ ਪਠਾਨਕੋਟ-1, ਪਠਾਨਕੋਟ-2, ਬਮਿਆਲ ਅਤੇ ਨਰੋਟ ਜੈਮਲ ਸਿੰਘ ਦੇ ਸੈਂਟਰ ਹੈਡ ਟੀਚਰਾਂ ਅਤੇ ਬਲਾਕ ਮਾਸਟਰ ਟ੍ਰੇਨਰਾਂ ਨੇ ਭਾਗ ਲਿਆ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਐਫਸੀ ਵਿਖੇ ਬਲਾਕ ਪਠਾਨਕੋਟ-3, ਧਾਰ-1 ਅਤੇ ਧਾਰ-2 ਦੇ ਸੈਂਟਰ ਹੈਡ ਟੀਚਰਾਂ ਨੇ ਭਾਗ ਲਿਆ।ਸਿਖਲਾਈ ਵਰਕਸ਼ਾਪ ਵਿੱਚ ਦੀਪਕ ਸੈਣੀ, ਅਜੈ ਕੁਮਾਰ, ਗੁਰਬਚਨ ਸਿੰਘ ਅਤੇ ਅਧੀਰ ਮਹਾਜਨ ਨੇ ਬਤੌਰ ਰਿਸੋਰਸ ਪਰਸਨ ਕੰਮ ਕੀਤਾ।
ਇਸ ਮੌਕੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਬੀ.ਐਮ.ਟੀ ਬਿਸੰਬਰ ਦਾਸ, ਬੀ.ਐਮ.ਟੀ ਰਾਜ ਕੁਮਾਰ, ਬੀ.ਐਮ.ਟੀ ਸਾਮ ਲਾਲ, ਬੀ.ਐਮ.ਟੀ ਮੁਨੀਸ਼ ਕੁਮਾਰ, ਸੀ.ਐਚ.ਟੀ ਅੰਜੂ ਬਾਲਾ, ਸੀ.ਐਚ.ਟੀ ਤਿਲਕ ਰਾਜ, ਸੀ.ਐਚ.ਟੀ ਸੁਨੀਲ ਕੁਮਾਰ ਆਦਿ ਹਾਜ਼ਰ ਸਨ

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …