Tuesday, November 24, 2026

ਕਪੂਰਥਲਾ ਹਲਕੇ ਦੇ 4 ਸਰਕਾਰੀ ਸਕੂਲ ਹੋਏ ਅੱਪਗ੍ਰੇਡ, ਸਾਬਕਾ ਵਿਧਾਇਕ ਨੇ ਕੀਤਾ ਰਸਮੀ ਉਦਘਾਟਨ

ਕਪੂਰਥਲਾ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਪੂਰਥਲਾ ਹਲਕੇ ਦੇ 4 ਸਰਕਾਰੀ ਸਕੂਲ ਅਪਗ੍ਰੇਡ ਕਰ ਦਿੱਤੇ ਗਏ ਹਨ, ਜਿਨ੍ਹਾਂ ਦੀ ਰਸਮੀ ਸ਼ੁਰੂਆਤ ਅੱਜ ਸਾਬਕਾ ਵਿਧਾਇਕ ਕਪੂਰਥਲਾ ਸ਼੍ਰੀਮਤੀ ਰਾਜਬੰਸ ਕੌਰ ਰਾਣਾ ਤੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਦੀਪ ਸਿੰਘ ਵਲੋਂ ਕੀਤੀ ਗਈ।ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਨੂੰ ਪਹਿਲ ਦਿੱਤੀ ਗਈ, ਜਿਸ ਤਹਿਤ ਸਾਰੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਵਿਕਸਤ ਕੀਤਾ ਗਿਆ।
                 ਉਨ੍ਹਾਂ ਕਿਹਾ ਕਿ ਅੱਜ ਜਿਲ੍ਹੇ ਦੇ 99 ਫੀਸਦੀ ਸਕੂਲ ਸਮਾਰਟ ਸਕੂਲ ਬਣ ਗਏ ਹਨ, ਜਿਸ ਤਹਿਤ ਉਨ੍ਹਾਂ ਅੰਦਰ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਅਤਿ ਆਧੁਨਿਕ ਤਕਨੀਕਾਂ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲਾਂ ਕਾਹਲਵਾਂ ਦੋਨਾ, ਅਲੌਦੀਪੁਰ ਤੇ ਝੱਲ ਠੀਕਰੀਵਾਲਾ ਨੂੰ ਸਰਕਾਰੀ ਹਾਈ ਸਕੂਲ ਵਜੋਂ ਅਪਗੇ੍ਰਡ ਕੀਤਾ ਗਿਆ ਹੈ।ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਜੋਂ ਅਪਗ੍ਰੇਡ ਕੀਤਾ ਗਿਆ ਹੈ।ਉਨ੍ਹਾਂ ਦਸਿਆ ਕਿ ਇਨ੍ਹਾਂ ਸਕੂਲਾਂ ਅੰਦਰ ਨਵੀਆਂ ਕਲਾਸਾਂ ਅਗਾਮੀ ਸ਼ੈਸ਼ਨ ਤੋਂ ਸ਼ੁਰੂ ਹੋ ਜਾਣਗੀਆਂ, ਜਿਸ ਲਈ ਨਵੇਂ ਅਧਿਆਪਕਾਂ ਦੀ ਤਾਇਨਾਤੀ ਵੀ ਕੀਤੀ ਜਾ ਰਹੀ ਹੈ।
               ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ, ਗੁਰਦੀਪ ਸਿੰਘ ਬਿਸ਼ਨਪੁਰ ਬਲਾਕ ਸੰਮਤੀ ਮੈਂਬਰ, ਪੁਨੀਤ ਪੁਰੀ ਪ੍ਰਿੰਸੀਪਲ, ਸੁਨੀਲ ਬਜਾਜ, ਰਮਾ ਬਿੰਦਰਾ ਪ੍ਰਿੰਸੀਪਲ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …