ਸੰਗਰੂਰ, 7 ਜਨਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ
ਅੱਜ ਬਲਾਕ ਸੰਗਰੂਰ ਦੇ ਖੇਤੀਬਾੜੀ ਵਿਕਾਸ ਅਫਸਰ ਸ਼ਵਿੰਦਰਜੀਤ ਸਿੰਘ ਵਲੋਂ ਆਪਣੀ ਟੀਮ ਸਮੇਤ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਕਣਕ ਦੀ ਫ਼ਸਲ ਉਪਰ ਕਿਤੇ-ਕਿਤੇ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਨੂੰ ਮਿਲਿਆ, ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਦਾ ਜੀਵਨ ਕਾਲ ਬਹੁਤਾ ਜ਼ਿਆਦਾ ਨਹੀਂ ਹੁੰਦਾ।ਫਿਰ ਵੀ ਕਿਸਾਨਾਂ ਨੂੰ ਆਪਣੀ ਕਣਕ ਦੀ ਫ਼ਸਲ ਦਾ ਨਿਰੀਖਣ ਸਮੇਂ ਸਮੇਂ ‘ਤੇ ਜ਼ਰੂਰ ਕਰਦੇ ਰਹਿਣਾ ਚਾਹੀਦਾ ਹੈ ਅਤੇ ਜੇਕਰ ਕਿਤੇ ਵੀ ਕਿਸਾਨ ਨੂੰ ਆਪਣੇ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦੋ ਜਾਂ ਦੋ ਤੋਂ ਵੱਧ ਨਦੀਨ ਨਾਸ਼ਕ ਦਵਾਈਆਂ ਨੂੰ ਮਿਲਾ ਕੇ ਸਪਰੇਅ ਕਰਨ ਤੋਂ ਗੁਰੇਜ਼ ਕਰਨ, ਜਿਸ ਨਾਲ ਕਣਕ ਦੀ ਫਸਲ ਉਪਰ ਮਾੜਾ ਅਸਰ ਪੈਂਦਾ ਹੈ ਉਹ ਵਿਭਾਗ ਵਲੋਂ ਸਿਫ਼ਾਰਸ਼ਸ਼ੁਦਾ ਨਦੀਨਨਾਸ਼ਕਾਂ ਦੀ ਹੀ ਵਰਤੋਂ ਕਰਨ।
ਉਨ੍ਹਾਂ ਨਾਲ ਰਮਨਦੀਪ ਸਿੰਘ ਖੇਤੀਬਾੜੀ ਉਪ ਨਿਰੀਖਕ, ਆਤਮਾ ਸਟਾਫ ਵਲੋਂ ਮੱਖਣ ਸਿੰਘ ਅਸਿਸਟੈਂਟ ਟੈਕਨਾਲੋਜੀ ਮੈਨੇਜਰ ਤੋਂ ਇਲਾਵਾ ਕਿਸਾਨ ਗੁਰਜੰਟ ਸਿੰਘ ਪਿੰਡ ਬਡਰੁੱਖਾਂ ਵੀ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media