ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵਲੋਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਕਰ ਦਿੱਤਾ
ਗਿਆ ਹੈ।ਪੰਜਾਬ ਵਿੱਚ 16ਵੀਂ ਵਿਧਾਨ ਸਭਾ ਦੀਆਂ 117 ਸੀਟਾਂ ਲਈ ਇਕੋ ਦਿਨ 14 ਫਰਵਰੀ ਨੂੰ ਹੋਣਗੀਆਂ ਅਤੇ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ।ਚੋਣਾਂ ਦਾ ਐਲਾਨ ਦਾ ਹੋਣ ਦੇ ਨਾਲ ਹੀ ਪੰਜਾਬ ਵਿੱਚ ਅੱਜ ਤੋਂ ਹੀ ਚੋਣ ਜ਼ਾਬਤਾ ਲੱਗ ਗਿਆ ਹੈ।
ਦੱਸਣਯੋਗ ਹੈ ਕਿ 2017 ਵਿਚ ਬਣੀ ਵਿਧਾਨ ਸਭਾ ਦੀ ਮਿਆਦ 27 ਮਾਰਚ ਨੂੰ ਖਤਮ ਹੋ ਰਹੀ ਹੈ।ਜਿਸ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਨੇ 77 ਸੀਟਾਂ ਜਿੱਤ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਸਰਕਾਰ ਬਣਾਈ ਸੀ।ਜਦਕਿ ਆਮ ਆਦਮੀ ਪਾਰਟੀ 20 ਸੀਟਾਂ ਨਾਲ ਦੂਜੇ ਅਤੇ 15 ਸੀਟਾਂ ਨਾਲ ਸ਼੍ਰੋਮਣੀ ਅਕਾਲੀ ਦਲ ਤੀਜੇ ਨੰਬਰ ‘ਤੇ ਰਹੇ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media