ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਜੀ ਦੀ ਨਗਰੀ ਚੀਮਾ ਮੰਡੀ ਬਾਬਾ ਜੀਵਨ ਸਿੰਘ ਧਰਮਸ਼ਾਲਾ ਵਿਖੇ ਸ਼਼੍ਰੋਮਣੀ ਅਕਾਲੀ ਦਲ ਬਸਪਾ
ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਅੱਜ ਸ਼਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਸੂਬੇ ਦੇ ਲੋਕ ਕਾਂਗਰਸ ਦੇ ਝੂਠੇ ਵਾਅਦੇ ਅਤੇ ਕੇਜ਼ਰੀਵਾਲ ਦੀਆਂ ਝੂਠੀਆਂ ਗਰੰਟੀਆਂ ਵਿਚ ਨਹੀਂ ਆਉਣਗੇ।ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਨੂੰ ਕਮਜ਼ੋਰ ਕਰਨ ‘ਤੇ ਲੱਗੀ ਹੋਈ ਹੈ, ਤਾਂ ਜੋ ਲੋਕ ਉਨ੍ਹਾਂ ਤੇ ਹੀ ਨਿਰਭਰ ਰਹਿਣ।ਉਹ ਪੰਜਾਬ ਨੂੰ ਗੁਲਾਮ ਬਣਾਉਣ ਵਿੱਚ ਕੋਈ ਵੀ ਕਸਰ ਨਹੀਂ ਛੱਡ ਰਹੇ।ਉਨਾਂ ਕਿਹਾ ਕਿ ਸ਼਼੍ਰੋਮਣੀ ਅਕਾਲੀ ਦਲ ਬਸਪਾ ਦੀ ਸਰਕਾਰ ਬਣਨ ‘ਤੇ ਪੰਜਾਬ ਦੇ ਹਰ ਵਰਗ ਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਤਾਂ ਜੋ ਇਨਸਾਨ ਆਤਮ ਨਿਰਭਰ ਹੋਵੇ।ਨਗਰ ਵਾਸੀਆਂ ਵਲੋਂ ਬਲਦੇਵ ਸਿੰਘ ਮਾਨ ਦਾ ਸਿਰਪਾਓ ਪਾ ਕੇ ਸਨਮਾਨ ਵੀ ਕੀਤਾ ਗਿਆ ।
ਇਸ ਮੌਕੇ ਪਰਮਜੀਤ ਸਿੰਘ ਨਿੱਕਾ ਪ੍ਰਧਾਨ, ਕਾਲਾ ਸਿੰਘ ਕਮਾਂਡੋ, ਬਲਵੀਰ ਸਿੰਘ, ਰਾਮ ਸਿੰਘ, ਰਾਜਵੀਰ ਸਿੰਘ, ਸੋਮਾ, ਦਰਸ਼ਨ ਸਿੰਘ ਲਾਡੀ, ਬੂਟਾ ਸਿੰਘ ਸਰਕਲ ਪ੍ਰਧਾਨ, ਗੁਰਦੀਪ ਸਿੰਘ ਯੂਥ ਅਕਾਲੀ ਦਲ ਆਗੂ, ਭਜਨ ਸਿੰਘ, ਬਾਬੂ ਸਿੰਘ, ਰੋਹੀ ਸਿੰਘ, ਮਲਕੀਤ ਸਿੰਘ ਮੀਤਾ ਫੱਫੜਾ, ਗੁਰਜੀਤ ਸਿੰਘ ਕੰਧਾਰੀ ਕਾ, ਅਮਰਜੀਤ ਸਿੰਘ ਬਿਜਲਪੁਰ, ਅਤੇ ਖੁਸ਼ਪਾਲ ਸਿੰਘ ਬੀਰ ਕਲਾਂ ਸਾਬਕਾ ਚੇਅਰਮੈਨ ਮਿਲਕ ਪਲਾਂਟ ਆਦਿ ਮੌਜ਼ੂਦ ਸਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media