ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਲੋਕ ਨਿਰਮਾਣ ਮੰਤਰੀ ਪੰਜਾਬ ਤੇ ਸੰਗਰੂਰ ਹਲਕੇ ਤੋਂ ਵਿਧਾਇਕ ਵਿਜੈ ਇੰਦਰ ਸਿੰਗਲਾ ਨੇ ਅੱਜ ਨਗਰ ਕੌਂਸਲ
ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਪੱਕੇ ਕਰਵਾਉਣ ਉਪਰੰਤ ਰੈਗੂਲਰ ਸੇਵਾਵਾਂ ਸੰਬੰਧੀ ਮਨਜ਼ੂਰੀ ਪੱਤਰ ਸੌਂਪੇ।ਲੋਕ ਨਿਰਮਾਣ ਮੰਤਰੀ ਨੇ ਇਸ ਸਮੇਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਵਲੋਂ ਤਨਦੇਹੀ ਤੇ ਇਮਾਨਦਾਰੀ ਨਾਲ ਕੀਤੇ ਗਏ ਕੰਮ ਦਾ ਹੀ ਨਤੀਜਾ ਹੈ ਕਿ ਅੱਜ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਾਡੇ ਪਿੰਡਾਂ ਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਅਤੇ ਸਾਂਝੀਆਂ ਥਾਂਵਾਂ ‘ਤੇ ਸਫਾਈ ਵਿਵਸਥਾ ਕਾਇਮ ਰੱਖਣ ਲਈ ਉਹ ਸਮੂਹ ਸਫਾਈ ਸੇਵਕਾਂ ਦੇ ਦਿਲੋਂ ਧੰਨਵਾਦੀ ਹਨ।ਸਿੰਗਲਾ ਨੇ ਕਿਹਾ ਸੰਗਰੂਰ ਹਲਕਾ ਉਨਾਂ ਦੇ ਆਪਣੇ ਪਰਿਵਾਰ ਵਾਂਗ ਹੈ ਅਤੇ ਹਲਕੇ ਵਿਚ ਰਹਿਣ ਵਾਲੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦੇਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਫਾਈ ਸੇਵਕਾਂ ਨੂੰ ਦਰਪੇਸ਼ ਮਸ਼ਕਲਾਂ ਦੇ ਹੱਲ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਪੱਧਰ ‘ਤੇ ਬੜੀ ਸੰਜ਼ੀਦਗੀ ਨਾਲ ਕੰਮ ਕਰ ਰਹੀ ਹੈ।
ਇਸ ਮੌਕੇ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਬਿੰਦਰ ਬਾਂਸਲ, ਮਹੇਸ਼ ਕੁਮਾਰ ਮੇਸ਼ੀ, ਅਮਰਜੀਤ ਸਿੰਘ ਟੀਟੂ, ਈ.ਓ ਬਾਲ ਕ੍ਰਿਸ਼ਨ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media