Sunday, August 16, 2026

ਕੇ.ਸੀ.ਜੀ.ਸੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਜਨਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਪੁਰਬ ਅੱਜ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ।ਜਿਸ ਵਿਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅੱਜ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਵੱਲੋਂ ‘ਤਹੀ ਪ੍ਰਕਾਸ਼ ਹਮਾਰਾ ਭਯੋ, ਪਟਨਾ ਸਹਰ ਵਿਖੈ ਭਾਵ ਲਯੋ, ‘ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ’ ਸ਼ਬਦ ਗਾਇਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ।
                    ਆਨਰੇਰੀ ਸਕੱਤਰ ਛੀਨਾ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।ਉਨ੍ਹਾਂ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
                   ਸਿੱਖ ਇਤਿਹਾਸ ਖੋਜ ਕੇਂਦਰ ਦੇ ਸਾਬਕਾ ਮੁੱਖੀ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਚਾਨਣਾ ਪਾਇਆ।ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ।ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕੀਤੇ।
                 ਇਸ ਮੌਕੇ ਕੌਂਸਲ ਦੇ ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਪ੍ਰਿੰਸੀਪਲ ਜਗਦੀਸ਼ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਐਸ.ਪੀ. ਢਿੱਲੋਂ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਡਾ. ਹਰਭਜਨ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ ਧਵਨ, ਖ਼ਾਲਸਾ ਕਾਲਜ ਆਫ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ਼, ਅੰਡਰ ਸੈਕਟਰੀ ਡੀ.ਐਸ ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …