ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਅਵਤਾਰ ਗੁਰਪੁਰਬ ਦੀ ਖੁਸ਼ੀ ਦੇ ਵਿੱਚ ਵਿਸ਼ਾਲ ਨਗਰ ਕੀਰਤਨ
ਸਜਾਇਆ ਗਿਆ।ਪਿੰਡ ਸੁਲਤਾਨਵਿੰਡ ਦੀਆਂ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਸਦਕਾ ਇਹ ਨਗਰ ਕੀਰਤਨ ਪੱਤੀ ਮਨਸੂਰ ਤੋਂ ਰਵਾਨਾ ਹੋਇਆ।ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਤੋਂ ਹੁੰਦਾ ਹੋਇਆ ਨਗਰ ਕੀਰਤਨ ਸਾਰੇ ਨਗਰ ਵਿਚੋਂ ਦੀ ਹੁੰਦਾ ਹੋਇਆ ਪੱਤੀ ਮਨਸੂਰ ਵਿਖੇ ਆ ਕੇ ਸਮਾਪਤ ਹੋਇਆ।ਸੰਗਤਾਂ ਵਾਸਤੇ ਸਾਰੇ ਨਗਰ ਵਲੋਂ ਬੜੇ ਉਤਸ਼ਾਹ ਦੇ ਨਾਲ ਚਾਹ ਅਤੇ ਪ੍ਰਸ਼ਾਦਿਆਂ ਦੇ ਲੰਗਰ ਲਗਾਏ ਗਏ।
ਗੱਤਕਾ ਪਾਰਟੀ ਦੇ ਪ੍ਰਧਾਨ ਰਾਜਪਾਲ ਸਿੰਘ, ਤਰਸੇਮ ਸਿੰਘ ਚੱਕੀ ਵਾਲੇ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਮਨਜੀਤ ਸਿੰਘ ਫੌਜੀ, ਜਸਬੀਰ ਸਿੰਘ ਲੰਬੜਦਾਰ, ਗ੍ਰੰਥੀ ਸੁਖਰਾਜ ਸਿੰਘ, ਜਗਰੂਪ ਸਿੰਘ ਮਾਹਲ, ਸੁਰਿੰਦਰ ਸਿੰਘ ਸੋਢੀ, ਬਿਕਰਮਜੀਤ ਸਿੰਘ, ਧਰਮਿੰਦਰ ਸਿੰਘ, ਗੁਰਪ੍ਰਤਾਪ ਸਿੰਘ ਰਿੰਕੂ, ਮੁਖਤਾਰ ਸਿੰਘ ਖਾਲਸਾ ਅਤੇ ਗੁਰਦੁਆਰਾ ਅਟਾਰੀ ਸਾਹਿਬ ਦੀ ਕਮੇਟੀ ਵਲੋਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।ਇਸ ਸਮੇਂ ਇੰਦਰਜੀਤ ਸਿੰਘ ਲੰਬੜਦਾਰ, ਚਰਨਜੀਤ ਸਿੰਘ ਰਾਣਾ, ਰਸੀਵਰ ਰਾਜੂ ਸਿੱਧੂ, ਜਰਨੈਲ ਸਿੰਘ, ਬਲਦੇਵ ਸਿੰਘ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media