Thursday, March 26, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈਆਂ ਵੱਡੀ ਗਿਣਤੀ ’ਚ ਸੰਗਤਾਂ

ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿੱਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਅਤੇ ਦੀਪਮਾਲਾ ਕੀਤੀ ਗਈ।ਜਿਸ ਦੇ ਦਰਸ਼ਨ ਕਰਕੇ ਸੰਗਤ ਨੇ ਅਨੰਦ ਮਾਣਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …