Monday, June 1, 2026

ਫਿਰੋਜ਼ਪੁਰ ਰੈਲੀ ਦੀ ਅਸਫ਼ਲਤਾ ਲਈ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਜਿੰਮੇਵਾਰ – ਕਾਮਰੇਡ ਇਕੋਲਾਹਾ

ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਰੇਵੋਲੂਸ਼ਰੀ ਸੋਸੀਲਿਸਟ ਪਾਰਟੀ (ਆਰ.ਐਸ.ਪੀ) ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦੀ ਅਸਫ਼ਲਤਾ ਲਈ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਜਿੰਮੇਵਾਰ ਹਨ।ਉਨ੍ਹਾਂ ਕਿਹਾ ਹੈ ਕਿ ਨਰਿੰਦਰ ਮੋਦੀ ਦੀ ਸਰਕਾਰ ਨੇ ਆਪਣੇ ਕਾਰਜ਼ਕਾਲ ਦੌਰਾਨ ਅਜਿਹੀਆਂ ਨੀਤੀਆਂ ਅਪਣਾਈਆਂ ਹਨ, ਜਿਨ੍ਹਾਂ ਕਾਰਨ ਦੇਸ਼ ਦੀ ਜਨਤਾ ਨੂੰ ਉਸ ਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਨਾਲ ਬੇਹੱਦ ਨਾਰਾਜ਼ਗੀ ਹੈ।ਮੋਦੀ ਸਰਕਾਰ ਵਲੋਂ ਕਿਸਾਨਾਂ ਨੂੰ ਸਾਲ ਤੋਂ ਵੱਧ ਲੰਬਾ ਸਮਾਂ ਦਿੱਲੀ ਦੇ ਬਾਰਡਰਾਂ ‘ਤੇ ਰੋਲਣਾ ਉਸ ਦੀ ਸਰਕਾਰ ਨਾਲ ਜਨਤਾ ਦੀ ਨਾਰਾਜ਼ਗੀ ਦਾ ਅਹਿਮ ਕਾਰਨ ਹੈ।ਇਹੋ ਹੀ ਕਾਰਨ ਹੈ ਕਿ ਪੰਜਾਬ ਦੀ ਜਨਤਾ ਨੇ ਉਨ੍ਹਾਂ ਦੀ ਰੈਲੀ ਵਿੱਚ ਪਹੁੰਚਣ ਤੋਂ ਕਿਨਾਰਾ ਕੀਤਾ ਹੈ।ਉਨ੍ਹਾਂ ਇਹ ਵੀ ਕਿਹਾ ਹੈ ਕਿ ਮੋਦੀ ਸਰਕਾਰ ਨੂੰ ਆਪਣੀ ਇਸ ਰੈਲੀ ਦੀ ਅਸਫ਼ਲਤਾ ਦੇ ਅਸਲੀ ਕਾਰਨਾਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਆਖਿਆ ਹੈ ਕਿ ਸਰਕਾਰ ਆਪਣੀ ਇਸ ਨਾਕਾਮੀ ਛੁਪਾਉਣ ਲਈ ਐਸੇ ਬਹਾਨੇ ਘੜ ਸਕਦੀ ਹੈ, ਜਿਨ੍ਹਾਂ ਦੇ ਆਧਾਰ ‘ਤੇ ਪੰਜਾਬ ਦੀ ਜਨਤਾ ਨੂੰ ਸਰਕਾਰੀ ਜ਼ਬਰ ਦਾ ਨਿਸ਼ਾਨਾ ਬਣਾਇਆ ਜਾ ਸਕੇ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …