ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਏਅਰਪੋਰਟ ਰੋਡ ਸਥਿਤ ਸ੍ਰੀ ਗੁਰੂ ਰਾਮਦਾਸ ਐਵਨਿਊ ਵਿਖੇ
ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਨਵੀਂ ਬਣਨ ਵਾਲੀ ਆਧੁਨਿਕ ਇਮਾਰਤ ਦਾ ਨੀਂਹ ਪੱਥਰ ਰੱਖਿਆ।ਉਨ੍ਹਾਂ ਮਾਝਾ ਖੇਤਰ ਦੇ ਸ਼ਹਿਰੀ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣ ਲਈ ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਸਰਾਹਨਾ ਕਰਦੇ ਕਿਹਾ ਕਿ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਇਸ ਤੋਂ ਅਸੰਭਵ ਹੈ।ਉਨ੍ਹਾਂ ਨੂੰ ਖੁਸ਼ੀ ਹੈ ਕਿ ਸ਼ਹਿਰਾਂ ਦੇ ਵਿਕਾਸ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਇਸ ਸੰਸਥਾ ਨੂੰ ਨਵੀਂ ਇਮਾਰਤ ਦੇਣ ਦਾ ਮੌਕਾ ਉਨਾਂ ਨੂੰ ਮਿਲਿਆ ਹੈ।ਅਥਾਰਟੀ ਦੇ ਮੁਖੀ ਕਰਨੇਸ਼ ਸ਼ਰਮਾ ਨੇ ਦੱਸਿਆ ਕਿ ਨਵੀਂ ਬਣਨ ਵਾਲੀ ਇਮਾਰਤ 1.12 ਏਕੜ ਰਕਬੇ ਵਿਚ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਅਤੇ ਇਸ ਵਿੱਚ ਅੰਦਾਜ਼ਨ 200 ਦੇ ਕਰੀਬ ਕਰਮਚਾਰੀਆਂ ਦੇ ਕੰਮ ਕਰਨ ਲਈ ਹਰ ਆਧੁਨਿਕ ਸਹੂਲਤ ਹੋਵੇਗੀ।ਸ਼ਰਮਾ ਨੇ ਸਰਕਾਰੀਆ ਨੂੰ ਇਸ ਸਮਾਗਮ ਵਿੱਚ ਆਉਣ ‘ਤੇ ਜੀ ਆਇਆਂ ਕਿਹਾ।ਉਨ੍ਹਾਂ ਕਿਹਾ ਕਿ ਸਰਕਾਰੀਆ ਦੇ ਉਦਮ ਨਾਲ ਭਵਿੱਖ ਵਿੱਚ ਜਿਥੇ ਕਰਮਚਾਰੀਆਂ ਨੂੰ ਕੰਮ ਲਈ ਵਧੀਆ ਮਾਹੌਲ ਮਿਲੇਗਾ, ਉਥੇ ਦਫਤਰ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਵੀ ਬੈਠਣ ਤੇ ਕੰਮ ਕਰਵਾਉਣ ਵਿਚ ਕੋਈ ਮੁਸਕਲ ਨਹੀਂ ਆਵੇਗੀ।ਇਸ ਮੌਕੇ ਐਕਸੀਅਨ ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media