ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਸਥਾਨਕ ਤਰਨਤਾਰਨ ਰੋਡ ਸਥਿਤ ਦਵਿੰਦਰ ਨਗਰ ਦੀ ਸਮੂਹ ਸੰਗਤ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ
ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।ਪ੍ਰਧਾਨ ਕੈਪਟਨ ਗੁਰਬਚਨ ਸਿੰਘ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਜੈਕਾਰਿਆਂ ਦੀ ਗੰੂਜ਼ ‘ਚ ਰਵਾਨਾ ਹੋਇਆ।ਸ਼੍ਰੋਮਣੀ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਵੀ ਪਹੁੰਚ ਕੇ ਹਾਜ਼ਰੀ ਲਗਵਾਈ।ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਅਮਰ ਸ਼ਹੀਦ ਬਾਬਾ ਬੁੱਧ ਸਿੰਘ, ਗੁਰਦੁਆਰਾ ਸ਼ਹੀਦਾਂ ਸਿੰਘਾਂ, ਸੈਲੀਬ੍ਰੇਸ਼ਨ ਇਨਕਲੇਵ ਚੋਂ ਹੁੰਦਾ ਹੋਇਆ ਗੁਰਦੁਆਰਾ ਟਾਹਲਾ ਸਾਹਿਬ ਅਤੇ ਗੁਰਦੁਆਰਾ ਬਾਬਾ ਨੌਧ ਸਿੰਘ ਜੀ ਤੋਂ ਹੁੰਦਾ ਹੋਇਆ ਵਾਪਿਸ ਦਵਿੰਦਰ ਨਗਰ ਵਿਖੇ ਸੰਪਨ ਹੋਇਆ।ਨਿਹੰਗ ਸਿੰਘ ਬਾਣੇ `ਚ ਸੱਜੀਆਂ ਸਿੰਘਾਂ ਦੀਆਂ ਫ਼ੌਜਾਂ ਨੇ ਵਿਸ਼ੇਸ਼ ਤੌਰ ‘ਤੇ ਗਤਕੇ ਦੇ ਜੌਹਰ ਦਿਖਾਏ।ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ।ਕਵੀਸ਼ਰੀ ਜਥਿਆਂ ਨੇ ਨਗਰ ਕੀਰਤਨ ਦੌਰਾਨ ਹਰ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਨਿਸ਼ਾਨ ਸਿੰਘ ਢੋਲਣ, ਭਾਈ ਅਵਤਾਰ ਸਿੰਘ ਖਾਲਸਾ, ਜਗਰੂਪ ਸਿੰਘ, ਜਸਵੰਤ ਸਿੰਘ ਡੇਅਰੀ ਵਾਲਾ, ਦੀਦਾਰ ਸਿੰਘ ਰੰਧਾਵਾ, ਹਰਦੀਪ ਸਿੰਘ ਪੱਖੋਕੇ, ਰਘਬੀਰ ਸਿੰਘ, ਗੁਰਵੇਲ ਸਿੰਘ ਫੌਜੀ, ਨੰਬਰਦਾਰ ਪਰਮਾਤਮਾ ਸਿੰਘ, ਹਰਦੀਪ ਸਿੰਘ ਦੁਬਈ ਵਾਲਾ, ਮਨੀ ਸਿੰਘ ਮਿਸਤਰੀ, ਬਲਵੰਤ ਸਿੰਘ ਬਿੱਟੂ, ਦਲਬੀਰ ਸਿੰਘ ਢੋਲਣ, ਗੁਰਪ੍ਰੀਤ ਸਿੰਘ ਰਾਜ਼ੂਮਾਂ ਤੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media