Tuesday, November 24, 2026

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਮੀੋਟੰਗ

ਅੰਮ੍ਰਿਤਸਰ, 11 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸਬੰਧੀ ਸਮੀਖਿਆ ਕਰਦਿਆਂ ਆਪੋ-ਆਪਣੇ ਵਿਭਾਗਾਂ ਦੇ ਕੰਮ-ਕਾਜ਼ ਦਾ ਮੁਲਾਂਕਣ ਕਰਨ ਦੀ ਨਿਰੰਤਰਤਾ ਬਣਾਈ ਰੱਖਣ ਲਈ ਕਿਹਾ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਹੈ ਅਤੇ ਇਸ ਮਾਣਮੱਤੀ ਸੰਸਥਾ ਦੇ ਜ਼ਿੰਮੇਵਾਰ ਅਧਿਕਾਰੀ ਹੁੰਦਿਆਂ ਸਭ ਦਾ ਫ਼ਰਜ਼ ਹੈ ਕਿ ਸੰਸਥਾ ਦੀ ਬਿਹਤਰੀ ਲਈ ਆਪੋ-ਆਪਣੇ ਜ਼ੁੰਮੇ ਲੱਗੇ ਕੰਮ ਨੂੰ ਸਮੇਂ ਸਿਰ ਪੂਰਾ ਕਰੀਏ।ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸਲੀਬਖ਼ਸ਼ ਬਣਾਉਣ ਅਤੇ ਪ੍ਰਬੰਧਾਂ ਨੂੰ ਚੁਸਤ-ਦਰੁਸਤ ਕਰਨ ਲਈ ਪ੍ਰੇਰਿਤ ਕੀਤਾ।ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਅਧਿਕਾਰੀਆਂ ਨੇ ਵੀ ਵਿਚਾਰ ਸਾਂਝੇ ਕੀਤੇ।
                   ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਡਾ. ਪਰਮਜੀਤ ਸਿੰਘ ਸਰੋਆ, ਓਐਸਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਹਰਜੀਤ ਸਿੰਘ ਲਾਲੂਘੁੰਮਣ, ਹਰਜਿੰਦਰ ਸਿੰਘ ਕੈਰੋਂਵਾਲ, ਤੇਜਿੰਦਰ ਸਿੰਘ ਪੱਡਾ, ਸੁਖਬੀਰ ਸਿੰਘ, ਨਿਰਵੈਲ ਸਿੰਘ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …