Sunday, February 22, 2026

‘ਆਪ’ ਆਗੂਆਂ ਨੂੰ ਤੋੜਨ ਲਈ ਸੰਯੁਕਤ ਸਮਾਜ ਮੋਰਚਾ ਚੋਣ ਖਰਚ ਕਰਨ ਦਾ ਦੇ ਰਿਹਾ ਲਾਲਚ- ਮੀਤ ਹੇਅਰ

ਰਾਜੇਵਾਲ ਦੇ ਸੰਯੁਕਤ ਸਮਾਜ ਮੋਰਚੇ ’ਤੇ ‘ਆਪ’ ਨੇ ਲਾਏ ਗੰਭੀਰ ਦੋਸ਼

ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਸੰਯੁਕਤ ਸਮਾਜ ਮੋਰਚੇ ’ਤੇ ‘ਆਪ’ ਆਗੂਆਂ ਨੂੰ ਤੋੜਨ ਦਾ ਦੋਸ਼ ਲਾਇਆ ਹੈ।ਅੱਜ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ ਗੁਰਮੀਤ ਸਿੰੰਘ ਮੀਤ ਹੇਅਰ ਨੇ ਦਾਅਵਾ ਕੀਤਾ ਕਿ ਸੰਯੁਕਤ ਸਮਾਜ ਮੋਰਚਾ ਨੇ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨਾਲ ਚੋਣਾਂ ਲੜਨ ਲਈ ਸੰਪਰਕ ਕੀਤਾ ਅਤੇ ਚੋਣਾ ਲੜਨ ’ਤੇ ਸਾਰਾ ਖਰਚ ਕਰਨ ਦਾ ਵੀ ਲਾਲਚ ਦਿੱਤਾ ਹੈ।ਹੇਅਰ ਨੇ ਸਵਾਲ ਕੀਤਾ ਕਿ ਸੰਯੁਕਤ ਸਮਾਜ ਮੋਰਚੇ ਨੂੰ ਫੰਡਿੰਗ ਆਖਿਰ ਕੌਣ ਕਰ ਰਿਹਾ ਹੈ?
                        ਹੇਅਰ ਨੇ ਪ੍ਰੈਸ ਕਾਨਫਰੰਸ ਵਿੱਚ ਹਾਜ਼ਰ ਪਾਰਟੀ ਆਗੂ ਜਸਪ੍ਰੀਤ ਸਿੰਘ ਦਾ ਨਾਂਅ ਲੈ ਕੇ ਦਾਅਵਾ ਕੀਤਾ ਕਿ ਸੰਯੁਕਤ ਸਮਾਜ ਮੋਰਚੇ ਨੇ ਜਸਪ੍ਰੀਤ ਸਿੰਘ ਨਾਲ ਚੋਣ ਲੜਨ ਲਈ ਸੰਪਰਕ ਕੀਤਾ ਅਤੇ ਚੋਣਾਂ ਦਾ ਸਾਰਾ ਖਰਚ ਅਦਾ ਕਰਨ ਦੀ ਪੇਸ਼ਕਸ਼ ਵੀ ਕੀਤੀ।ਉੁਨ੍ਹਾਂ ਦੋਸ਼ ਲਾਇਆ ਕਿ ਭਾਵੇਂ ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨਾਲ ਪ੍ਰਤੱਖ ਗਠਬੰਧਨ ਕੀਤਾ ਹੈ, ਪਰ ਇਸ ਤੋਂ ਇਲਾਵਾ ਹੋਰ ਕਈ ਗੁਪਤ ਗਠਜੋੜ ਵੀ ਕੀਤੇ ਹਨ। ਉਨਾਂ ਕਿਹਾ ਕਿ ਭਾਜਪਾ ਵਲੋਂ ਵੋਟ ਕੱਟਣ ਵਾਲੇ ਆਗੂਆਂ ਅਤੇ ਪਾਰਟੀਆਂ ਨੂੰ ਫੰਡਿੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਚੋਣਾ ਵਿੱਚ ਖੜਾ ਕਰਨ ਦੀਆਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ।
                 ਮੀਤ ਹੇਅਰ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਦੇਖ ਕੇ ਸਾਰੀਆਂ ਵਿਰੋਧੀ ਪਾਰਟੀਆਂ ਘਬਰਾ ਗਈਆਂ ਹਨ ਅਤੇ ‘ਆਪ’ ਦੀ ਸਰਕਾਰ ਰੋਕਣ ਲਈ ਸਾਰੀਆਂ ਅੰਦਰ ਤੋਂ ਇੱਕ ਹੋ ਗਈਆਂ ਹਨ।
                     ਵਿਧਾਇਕ ਹੇਅਰ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ।ਉਨਾਂ ਨੇ ਪ੍ਰਸ਼ਾਸਨ ਵਿੱਚ ਫ਼ੈਲੇ ਭ੍ਰਿਸ਼ਟਾਚਾਰ ਅਤੇ ਮਾਫੀਆ ਨੂੰ ਬੰਦ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ, ਪ੍ਰਭਵੀਰ ਬਰਾੜ ਆਦਿ ਆਗੂ ਵੀ ਹਾਜ਼ਰ ਸਨ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …