ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸਚਖੰਡ ਸ੍ਰੀ ਹਜ਼ੂਰ
ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਪ੍ਰਤਾਪ ਸਿੰਘ ਦੇ ਨੌਜਵਾਨ ਸਪੁੱਤਰ ਬਿਕਰਮਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਨੌਜਵਾਨ ਪੁੱਤਰ ਦਾ ਸੰਸਾਰ ਤੋਂ ਚਲੇ ਜਾਣਾ ਮਾਪਿਆਂ ਲਈ ਵੱਡਾ ਸਦਮਾ ਹੈ।ਪਰ ਪਰਮਾਤਮਾਂ ਦੇ ਹੁਕਮ ਅਨੁਸਾਰ ਮਨੁੱਖ ਨੂੰ ਸੰਸਾਰ ਤੋਂ ਜਾਣਾ ਪੈਂਦਾ ਹੈ।ਐਡਵੋਕੇਟ ਧਾਮੀ ਨੇ ਸਿੰਘ ਸਾਹਿਬ ਗਿਆਨੀ ਪ੍ਰਤਾਪ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਬਿਕਰਮਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਉਨਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media