ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਕਾਂਗਰਸ ਸਰਕਾਰ ਨੇ ਪੰਜਾਬ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਕੀਤਾ ਹੈ।ਇਸ ਕਰਕੇ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ
ਹੋ ਗਿਆ ਹੈ ਅਤੇ ਪੰਜਾਬ ਦੇ ਲੋਕ ਇਸ ਵਾਰ ਪੰਜਾਬ ਵਿੱਚ ਸ਼ੋ੍ਮਣੀ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣਗੇ।ਉਕਤ ਸ਼ਬਦਾਂ ਦਾ ਪ੍ਗਟਾਵਾ ਵਿਧਾਨ ਸਭਾ ਹਲਕਾ ਅਟਾਰੀ ਤੋਂ ਸ਼ੋ੍ਮਣੀ ਅਕਾਲੀ-ਬਸਪਾ ਉਮੀਦਵਾਰ ਤੇ ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜ਼ਾਰ ਸਿੰਘ ਰਣੀਕੇ ਨੇ ਪਿੰਡ ਵਡਾਲਾ ਭਿਟੇਵੱਡ ਦੇ ਹਰਪਾਲ ਸਿੰਘ ਬਿਟੂ ਪੰਚ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਵਰਕਰਾਂ ਤਕੜੇ ਹੋਕੇ ਵੋਟਾਂ ਵਾਸਤੇ ਲਾਮਬੰਦ ਹੋਣ ਲਈ ਪ੍ਰੇਰਿਆ ।
ਇਸ ਮੌਕੇ ਠੇਕੇਦਾਰ ਭਜਨ ਸਿੰਘ ਮਾਹਲ, ਸਰਕਲ ਪ੍ਰਧਾਨ ਸਵਿੰਦਰ ਸਿੰਘ ਟੈਣੀ ਵਡਾਲਾ, ਜਿਲ੍ਹਾ ਦਿਹਾਤੀ ਦੇ ਜਨਰਲ ਸਕੱਤਰ ਜੈਮਲ ਸਿੰਘ ਵਡਾਲਾ, ਵਰਿਆਮ ਸਿੰਘ, ਗੁਰਦੀਪ ਸਿੰਘ ਮੋਹਲਾ, ਜਗਦੀਸ਼ ਸਿੰਘ ਸਾਬਾ, ਧਰਮ ਸਿੰਘ, ਹਰਭੇਜ ਸਿੰਘ, ਅਰਸ਼ਦੀਪ ਸਿੰਘ ਸੰਧੂ, ਸੁਖਮਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ ਸੰਧੂ, ਅਜੇਬੀਰ ਸਿੰਘ ਬਰਾੜ, ਝਿਰਮਲ ਸਿੰਘ ਪੀ.ਏ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media