ਕੈਨਬਰਾ, 16 ਜਨਵਰੀ (ਸਰਬਜੀਤ ਸਿੰਘ) – ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਦੇ ਗੁਰਦੁਆਰਾ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਭਾਈ ਮਹਾਂ ਸਿੰਘ ਜੀ ਦੀ ਅਗਵਾਈ ਹੇਠ ਚਾਲੀ ਸਿੰਘਾਂ ਵਲੋਂ ਸ਼ਹੀਦੀ ਦੇ ਕੇ ਬੇਦਾਵਾ ਪੜਵਾ ਕੇ ਟੁੱਟੀ ਗੰਢੀ ਵਾਲੇ ਇਤਿਹਾਸਕ ਵਾਕਿਆ ਦੀ ਯਾਦ ਵਿੱਚ ਦੀਵਾਨ ਸਜਾਇਆ ਗਿਆ।ਭਾਈ ਪਰਮਿੰਦਰ ਸਿੰਘ ਅਤੇ ਭਾਈ ਮਲਕੀਅਤ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਗਿਆਨੀ ਸੰਤੋਖ ਸਿੰਘ ਨੇ ਇਸ ਕੁਰਬਾਨੀ ਭਰੇ ਇਤਿਹਾਸਕ ਪ੍ਰਸੰਗ ਨੂੰ ਸੰਖੇਪ ਸ਼ਬਦਾਂ ਵਿਚ ਸੰਗਤਾਂ ਨਾਲ ਸਾਂਝਾ ਕੀਤਾ।ਆਈਆਂ ਸੰਗਤਾਂ ਵਾਸਤੇ ਲੰਗਰ ਦੀ ਸੇਵਾ ਦਵਿੰਦਰ ਸਿੰਘ ਦੇ ਪਰਿਵਾਰ ਵਲੋਂ ਸ਼ਰਧਾ ਸਹਿਤ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸਤਨਾਮ ਸਿੰਘ ਦਬੜੀਖਾਨਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਨ ਦੇ ਨਾਲ਼ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀਆਂ ਸੇਵਾਵਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …