Sunday, July 26, 2026

ਪੱਤਰਕਾਰ ਗਜਿੰਦਰ ਸਿੰਘ ਕਿੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੀਨੀਅਰ ਪੱਤਰਕਾਰ ਗਜਿੰਦਰ ਸਿੰਘ ਕਿੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਸਥਾਨਕ ਸੇਵਾ ਸਿੰਘ ਹਾਲ ਗੋਲਡਨ ਕਲਾਥ ਮਾਰਕੀਟ ਸੁਲਤਾਨਵਿੰਡ ਗੇਟ ਵਿਖੇ ਬਾਅਦ ਦੁਪਹਿਰ 1-00 ਤੋ 2-00 ਵਜੇ ਤੱਕ ਹੋਵੇਗਾ।ਉਨਾਂ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸਵਰਗੀ ਕਿੰਗ ਨਮਿਤ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਜਾਵੇਗਾ।ਜਿਸ ਤੋਂ ਬਾਅਦ ਉਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਹੋਵੇਗੀ ਅਤੇ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖਸ਼ੀਅਤਾਂ ਅਤੇ ਪੱਤਰਕਾਰ ਭਾਈਚਾਰੇ ਵਲੋਂ ਉਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।ਜਿਕਰਯੋਗ ਹੈ ਕਿ ਪੱਤਰਕਾਰ ਗਜਿੰਦਰ ਸਿੰਘ ਕਿੰਗ ਬੀਤੀ 8 ਜਨਵਰੀ 2022 ਨੂੰ ਕੁੱਝ ਦਿਨ ਬਿਮਾਰ ਰਹਿਣ ਉਪਰੰਤ ਅਕਾਲ ਚਲਾਣਾ ਕਰ ਗਏ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …