ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਸਥਾਨ ‘ਚ ਇਕ ਗੂੰਗੀ ਬੋਲੀ ਮਾਸੂਮ ਲੜਕੀ ਨਾਲ ਜ਼ਬਰ ਜਨਾਹ ਦੇ
ਮਾਮਲੇ ਦੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਸੂਮ ਬੱਚੀ ਨਾਲ ਅਲਵਰ ਵਿਖੇ ਗੈਂਗ ਰੇਪ ਮਾਨਵਤਾ ਦੇ ਮੱਥੇ ’ਤੇ ਕਲੰਕ ਹੈ, ਜਿਸ ਦੇ ਦੋਸ਼ੀ ਬਖ਼ਸ਼ੇ ਨਹੀਂ ਜਾਣੇ ਚਾਹੀਦੇ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਸਿੱਖ ਆਗੂਆਂ ਨਾਲ ਰਾਬਤਾ ਬਣਾਇਆ ਗਿਆ ਹੈ ਅਤੇ ਹਰ ਪੱਧਰ ’ਤੇ ਇਸ ਵਿਚ ਸਹਿਯੋਗ ਕੀਤਾ ਜਾਵੇਗਾ।ਦੋਸ਼ੀ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਜੋ ਆਪਣੇ ਆਪ ਵਿਚ ਮਿਸਾਲ ਬਣੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media