ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਪੰਥ ਦੀ ਅਹਿਮ
ਸ਼ਖ਼ਸੀਅਤ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲਿਆਂ ਅਤੇ ਪ੍ਰਸਿੱਧ ਸਿੱਖ ਡਾਕਟਰ ਹਰਦਾਸ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਦੋਵੇਂ ਸਿੱਖ ਕੌਮ ਦੀਆਂ ਅਹਿਮ ਸ਼ਖ਼ਸੀਅਤਾਂ ਸਨ, ਜਿਨ੍ਹਾਂ ਦੇ ਚਲਾਣੇ ਨਾਲ ਵੱਡਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਤੋਂ ਵਰੋਸਾਏ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲੇ ਸਿੱਖੀ ਪ੍ਰਚਾਰ ਲਈ ਨਿਰੰਤਰ ਤੱਤਪਰ ਸਨ ਅਤੇ ਉਨ੍ਹਾਂ ਨੇ ਵੱਡੀ ਗਿਣਤੀ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ।ਇਸੇ ਤਰ੍ਹਾਂ ਡਾ. ਹਰਦਾਸ ਸਿੰਘ ਨੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਇਆ ਹੈ।ਡਾ. ਹਰਦਾਸ ਸਿੰਘ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਟਰੱਸਟ ਦੇ ਮੈਂਬਰ ਸਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਮੈਡੀਕਲ ਸੇਵਾਵਾਂ ਨੂੰ ਹਮੇਸ਼ਾਂ ਹੀ ਬਿਹਤਰ ਦਿਸ਼ਾ ਦੇਣ ਲਈ ਸਹਿਯੋਗ ਕੀਤਾ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media