Saturday, July 12, 2025
Breaking News

14 ਦੀ ਬਜ਼ਾਏ ਹੁਣ 20 ਫ਼ਰਵਰੀ ਨੂੰ ਪੈਣਗੀਆਂ ਪੰਜਾਬ ‘ਚ ਵੋਟਾਂ

ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਲਿਆ ਫੈਸਲਾ

ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ ) – ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਹੁਣ 14 ਫ਼ਰਵਰੀ 2022 ਦੀ ਬਜ਼ਾਏ 20 ਫ਼ਰਵਰੀ ਨੂੰ ਵੋਟਾਂ ਪਵਾਉਣ ਦਾ ਐਲਾਨ ਕੀਤਾ ਗਿਆ ਹੈ।ਸਮਾਜ ਸੇਵੀ ਸੰਸਥਾ ਭਾਰਤੀਯ ਅੰਬੇਡਕਰ ਮਿਸ਼ਨ ਨੇ ਚੋਣ ਕਮਿਸ਼ਨ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ 14 ਤਾਰੀਖ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਹੋਣ ਕਾਰਨ ਪੰਜਾਬ ਦੇ ਲੱਖਾਂ ਲੋਕਾਂ ਨੇ ਅਪਣੇ ਇਸ ਅਧਿਕਾਰ ਦੀ ਵਰਤੋਂ ਕਰਨ ਤੋ ਵਾਂਝੇ ਰਹਿ ਜਾਣਾ ਸੀ।

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …