Tuesday, November 24, 2026

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਹੈਡ ਗ੍ਰੰਥੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਦੇ ਮੁੱਖ ਗ੍ਰੰਥੀ ਗਿਆਨੀ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਰਜਿੰਦਰ ਸਿੰਘ ਦਾ ਪਿੱਛਲੇ ਕੁੱਝ ਦਿਨਾ ਤੋਂ ਹਸਪਤਾਲ ਵਿਚ ਇਲਾਜ਼ ਚੱਲ ਰਿਹਾ ਸੀ।ਉਹ ਅੱਜ ਅਕਾਲ ਚਲਾਣਾ ਕਰ ਗਏ ਹਨ।ਗਿਆਨੀ ਰਜਿੰਦਰ ਸਿੰਘ ਨੇ ਤਖ਼ਤ ਸਾਹਿਬ ਵਿਖੇ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿੱਖ ਜਗਤ ਨੂੰ ਵੱਡਾ ਘਾਟਾ ਪਿਆ ਹੈ।ਐਡਵੋਕੇਟ ਧਾਮੀ ਨੇ ਗਿਆਨੀ ਰਜਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।
                 ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਗਿਆਨੀ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …