ਸੰਗਰੂਰ, 19 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਪਾਰਟੀ ਦੇ
ਸੀਨੀਅਰ ਆਗੂ ਬਲਤੇਜ ਸਿੰਘ ਸਿੱਧੂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਵਲੋਂ ਸਿੱਧੂ ਦਾ ਪਾਰਟੀ ਵਿੱਚ ਆਉਣ ‘ਤੇ ਸਨਮਾਨ ਕੀਤਾ ਗਿਆ।
ਗੋਲਡੀ ਨੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹਮੇਸ਼ਾਂ ਝੂਠ ਦੀ ਰਾਜਨੀਤੀ ਕੀਤੀ ਗਈ ਹੈ। ਆਪ ਵਲੋਂ ਪੰਜਾਬੀਆਂ ਨਾਲ ਝੂਠ ਬੋਲਿਆ ਗਿਆ ਕਿ ਚੌਵੀ ਘੰਟੇ ‘ਚ ਪਾਰਟੀ ਦੇ ਮੁੱਖ ਮੰਤਰੀ ਦੇ ਅਹੱਦੇ ਲਈ 8 ਲੱਖ ਫੋਨ ਆਏ, ਜਦੋਂ ਕਿ ਬੁੱਧੀਜੀਵੀ ਹਨ ਕਿ ਅਜਿਹਾ ਸੰਭਵ ਨਹੀਂ ਹੋ ਸਕਦਾ।ਉਨਾਂ ਕਿਹਾ ਕਿ ਕਾਂਗਰਸ ਦੇ ਵਿਧਾਇਕ ਨੇ ਪੰਜ ਸਾਲਾਂ ਵਿੱਚ ਹਲਕੇ ਵਿੱਚ ਵਿਕਾਸ ਕੰਮਾਂ ਦੇ ਨਾਂਅ ‘ਤੇ ਰੱਜ਼ ਕੇ ਲੁੱਟ ਮਚਾਈ ਹੈ। ਜਿਸ ਦਾ ਅਕਾਲੀ-ਬਸਪਾ ਸਰਕਾਰ ਆਉਣ ‘ਤੇ ਹਿਸਾਬ ਲਿਆ ਜਾਵੇਗਾ।
ਇਸ ਮੌਕੇ ਰਾਮ ਸਿੰਘ ਸਾਬਕਾ ਸਰਪੰਚ ਭੁਪਿੰਦਰ ਸਿੰਘ, ਪੰਚ ਹਰੀਨੰਦ ਸਿੰਘ, ਅਵਤਾਰ ਸਿੰਘ, ਨੌਜਵਾਨ ਯੂਥ ਆਗੂ ਅਤੇ ਬਲਤੇਜ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ‘ਚ ਪਾਰਟੀ ਵਰਕਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media