Tuesday, November 24, 2026

ਸੁਨਾਮ ਵਿਖੇ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ ਦਾ ਸਥਾਨ ਤਬਦੀਲ – ਰਿਟਰਨਿੰਗ ਅਫ਼ਸਰ

ਸੰਗਰੂਰ, 20 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ 101-ਸੁਨਾਮ ਦੇ ਰਿਟਰਨਿੰਗ ਅਫ਼ਸਰ -ਕਮ-ਉਪ ਮੰਡਲ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ 101 ਸੁਨਾਮ ਲਈ ਨਿਯੁੱਕਤ ਹੋਏ ਸਟਾਫ ਦੀ ਪਹਿਲੀ ਰਿਹਰਸਲ 22 ਜਨਵਰੀ 2022 ਨੂੰ ਸਰਕਾਰੀ ਆਈ.ਟੀ.ਆਈ ਸੁਨਾਮ ਵਿਖੇ ਹੋਣੀ ਨਿਸਚਿਤ ਹੋਈ ਸੀ।ਮੌਸਮ ਵਿਭਾਗ ਵਲੋਂ 22 ਜਨਵਰੀ ਨੂੰ ਭਾਰੀ ਬਾਰਿਸ਼ ਹੋਣ ਦਾ ਖਦਸ਼ਾ ਜਤਾਇਆ ਗਿਆ ਹੈ।ਜਿਸ ਕਾਰਨ ਰਿਹਰਸਲ ਲਈ ਸਥਾਨ ਨੂੰ ਬਦਲ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਹੁਣ ਵਿਧਾਨ ਸਭਾ ਹਲਕਾ 101-ਸੁਨਾਮ ਲਈ ਨਿਯੁੱਕਤ ਹੋਏ ਪੋਲਿੰਗ ਸਟਾਫ ਦੀ ਪਹਿਲੀ ਰਿਹਰਸਲ 22 ਜਨਵਰੀ 2022 ਨੂੰ ਹੀ ਨਵੀਂ ਅਨਾਜ ਮੰਡੀ ਸੁਨਾਮ ਵਿਖੇ ਹੋਵੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …