ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਇਨ੍ਹੀਂ ਦਿਨੀ ਕੋਵਿਡ
ਵੈਕਸੀਨੇਸ਼ਨ ਦੇ ਵਿਸ਼ੇਸ਼ ਕੈਂਪਾਂ ਦੇ ਆਯੋਜਨ ਦਾ ਸਿਲਸਿਲਾ ਜਾਰੀ ਹੈ।ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਅੱਜ ਪਿੰਡ ਕਾਂਝਲਾ ਦੇ ਸਰਕਾਰੀ ਸਿਹਤ ਕੇਂਦਰ ਵਿਖੇ ਲੱਗੇ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਅਚਨਚੇਤ ਨਿਰੀਖਣ ਕੀਤਾ।ਉਨ੍ਹਾਂ ਪਿੰਡ ਵਾਸੀਆਂ ਤੇ ਸਿਹਤ ਸਟਾਫ਼ ਨਾਲ ਗੱਲਬਾਤ ਵੀ ਕੀਤੀ ਅਤੇ ਕੋਵਿਡ ਵੈਕਸੀਨੇਸ਼ਨ ਲਈ ਨਿਰੰਤਰ ਅਜਿਹੇ ਕੈਂਪਾਂ ਦਾ ਆਯੋਜਨ ਕਰਨ ਅਤੇ ਸਫ਼ਲਤਾ ਲਈ ਉਪਰਾਲੇ ਕਰਨ ਲਈ ਪ੍ਰੇਰਿਆ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਖੇ ਹਰੇਕ ਬਾਲਗ ਨੂੰ ਜਿਥੇ ਵੋਟ ਬਣਵਾਉਣ, ਵੋਟ ਦਾ ਸਹੀ ਇਸਤੇਮਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਉਥੇ ਹੀ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਵੀ ਜ਼ਰੂਰ ਸਮੇ ਸਿਰ ਹਾਸਲ ਕੀਤੀਆਂ ਜਾਣ ਤਾਂ ਜੋ ਜ਼ਿਲ੍ਹਾ ਵਾਸੀ ਸੁਰੱਖਿਅਤ ਤੇ ਸਿਹਤਮੰਦ ਰਹਿ ਸਕਣ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਖੇ ਬੀਤੇ ਦਿਨੀਂ 123 ਪੋਜ਼ੀਟਿਵ ਕੇਸ ਸਾਹਮਣੇ ਆਏ ਸਨ, ਜੋ ਕਿ ਚਿੰਤਾ ਦਾ ਵਿਸ਼ਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media