ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦਾ ਨਾਂ ਦੇਣ ਦੇ ਮਾਮਲੇ ਵਿਚ ਕਾਹਲੀ ਨਾ ਕਰਨ ਦੀ ਅਪੀਲ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਸਬੰਧ ਵਿਚ ਭਾਰਤ ਸਰਕਾਰ ਦਾ ਇਹ ਫੈਸਲਾ ਭਾਵੇਂ ਸਵਾਗਤਯੋਗ ਹੈ, ਪਰ ਇਸ ਦੇ ਨਾਂ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਜਥੇਬੰਦੀਆਂ ਦੀ ਰਾਇ ਉਪਰੰਤ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਰਾਜਸਥਾਨ ਨਾਲ ਸਬੰਧਤ ਸਵਾਮੀ ਬ੍ਰਹਮਦੇਵ ਡੇਰੇ ਵੱਲੋਂ ਗੁਰਬਾਣੀ ਦੀਆਂ ਤੁਕਾਂ ਬਦਲਣ ਦੀ ਕੋਝੀ ਹਰਕਤ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ, ਜਿਸ ’ਤੇ ਅੱਜ ਸਬੰਧਤ ਵੱਲੋਂ ਮੁਆਫ਼ੀਨਾਮਾ ਭੇਜਿਆ ਗਿਆ ਹੈ।ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਮਾਮਲਿਆਂ ਸਬੰਧੀ ਸਰਕਾਰਾਂ ਨੂੰ ਸਖ਼ਤ ਨਿਯਮ ਬਣਾਉਣੇ ਚਾਹੀਦੇ ਹਨ।ਇਸ ਤੋਂ ਇਲਾਵਾ ਪ੍ਰੀਖਿਆਵਾਂ ਦੌਰਾਨ ਸਿੱਖਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਵੀ ਨਿੰਦਣਯੋਗ ਹਨ।ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਇਕ ਸਬ-ਕਮੇਟੀ ਗਠਤ ਕਰਨ ਦਾ ਫੈਸਲਾ ਕੀਤਾ ਹੈ, ਜੋ ਸਮੇਂ-ਸਮੇਂ ਸਰਕਾਰਾਂ ਅਤੇ ਘੱਟਗਿਣਤੀ ਕਮਿਸ਼ਨ ਤੱਕ ਰਾਬਤ ਬਣਾਏਗੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …