ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) – ਬਾਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਵਨੀਤ ਦੁੱਗਲ ਤੇ ਸੈਕਟਰੀ ਤਰੁਨ ਗੋਇਲ ਦੀ ਅਗਵਾਈ ‘ਚ ਬਾਰ ਰੂਮ
ਵਿਖੇ ਕੋਵਿਡ ਨੂੰ ਖ਼ਤਮ ਕਰਨ ਲਈ ਕੋਵਾਸ਼ੀਲਡ ਅਤੇ ਕੋਵੈਕਸੀਨ ਦੇ ਨਾਲ ਨਾਲ ਬੂਸਟਰ ਡੋਜ਼ ਅਤੇ 15 ਤੋਂ 18 ਸਾਲ ਦੇ ਬੱਚਿਆਂ ਨੂੰ ਟੀਕੇ ਲਗਵਾਏ ਗਏ।ਐਡੀਸ਼ਨਲ ਸੈਸ਼ਨ ਜੱਜ ਬਲਜਿੰਦਰ ਸਿੱਧੂ ਤੇ ਐਡੀਸ਼ਨਲ ਸੀ.ਜੀ.ਐਮ ਅਜੀਤ ਪਾਲ ਵੀ ਇਸ ਸਮੇਂ ਹਾਜ਼ਰ ਸਨ।ਐਸੋਸੀਏਸ਼ਨ ਦੇ ਪ੍ਰਧਾਨ ਵਨੀਤ ਦੁੱਗਲ, ਸੈਕਟਰੀ ਤਰੁਨ ਗੋਇਲ ਨੇ ਦੱਸਿਆ ਕੋਵਿਡ ਦੀ ਬੀਮਾਰੀ ਨੂੰ ਖ਼ਤਮ ਕਰਨ ਲਈ ਬਾਰ ਐਸੋਸੀਏਸ਼ਨ ਸੰਗਰੂਰ ਵਲੋਂ ਅੱਗੇ ਵੀ ਅਜਿਹੇ ਕੈਂਪ ਲਗਾਏ ਜਾਣਗੇ।ਉਨ੍ਹਾਂ ਡੀ.ਸੀ ਸੰਗਰੂਰ ਰਾਮਵੀਰ, ਐਸ.ਐਮ.ਓ ਬਲਜਿੰਦਰ ਸਿੰਘ ਅਤੇ ਐਸ.ਡੀ.ਐਮ ਚਰਨਜੀਤ ਸਿੰਘ ਵਾਲੀਆ ਦਾ ਇਹ ਕੈਂਪ ਲਗਵਾਉਣ ਲਈ ਧੰਨਵਾਦ ਕੀਤਾ।
ਇਸ ਮੌਕੇ ਐਡਵੋਕੇਟ ਪਾਰੁਲ ਚਾਵਲਾ ਤੇ ਤਮੇਸ਼ ਸ਼ਰਮਾ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਵੱਡੀ ਗਿਣਤੀ ‘ਚ ਮੌਜ਼ੂਦ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media