ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਜਿਲ੍ਹਾ ਜਥੇਬੰਦੀ ਵਲੋਂ ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ਼ ਵਿਖੇ ਹਲਕਾ
ਦਿੜ੍ਹਬਾ ਤੋਂ ਗਠਜੋੜ ਦੇ ਉਮੀਦਵਾਰ ਸੋਮਾ ਸਿੰਘ ਘਰਾਚੋਂ, ਹਲਕਾ ਸੁਨਾਮ ਤੋਂ ਉਮੀਦਵਾਰ ਸਨਮੁੱਖ ਸਿੰਘ ਮੋਖਾ ਅਤੇ ਹਲਕਾ ਲਹਿਰਾ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦਾ ਸਨਮਾਨ ਕੀਤਾ ਗਿਆ।ਆਪਣੇ ਸੰਬੋਧਨ ‘ਚ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬਚੀ ਨੇ ਇਨ੍ਹਾਂ ਤਿੰਨੋਂ ਉਮੀਦਵਾਰਾਂ ਦੀ ਚੋਣ ਲਈ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਯੁਕਤ ਅਕਾਲੀ ਦਲ ਦੀ ਜਿਲ੍ਹਾ ਜਥੇਬੰਦੀ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨਾਲ ਤਾਲਮੇਲ ਸਦਕਾ ਇਨ੍ਹਾਂ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਜਿਲ੍ਹਾ ਸੰਗਰੂਰ ਦੇ ਪਾਰਟੀ ਵਰਕਰਾਂ ਵਿੱਚ ਖਾਸ ਕਰਕੇ ਨੌਜਵਾਨਾਂ ਵਿੱਚ ਵੱਡਾ ਉਤਸ਼ਾਹ ਹੈ।ਇਸ ਮੌਕੇ ਸੀਨੀਅਰ ਆਗੂ ਅਤੇ ਵਰਕਰ ਮੌਜ਼ੂਦ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media