ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਥਾਣਾ ਮੁੱਖੀ ਵੱਲਾ ਐਸ.ਆਈ ਜਸਬੀਰ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਰਛਪਾਲ ਸਿੰਘ ਤੇ ਸਾਥੀ
ਕਰਮਚਾਰੀਆਂ ਨੇ ਇੱਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।ਜਿਸ ਦੀ ਪਛਾਣ ਸੋਢੀ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਮੀਆ ਪੰਧੇਰ ਜਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।ਐਸ.ਆਈ ਨੇ ਦੱਸਿਆ ਕਿ ਗੋਲਡਨ ਗੇਟ ਵਲੋਂ ਆ ਰਹੇ ਮੋਟਰਸਾਈਕਲ ਸਵਾਰ ਇੱਕ ਮੋਨੇ ਨੌਜਵਾਨ ਨੂੰ ਖੰਡੇ ਵਾਲਾ ਚੌਕ ਨੇੜੇ ਜਦ ਰੁੱਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ।ਜਿਸ ਨੂੰ ਏ.ਐਸ.ਆਈ ਰਛਪਲ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਲਿਆ।ਉਹ ਮੋਟਰਸਾਈਕਲ ਦਾ ਕੋਈ ਵੀ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ।ਉਨਾਂ ਕਿਹਾ ਕਿ ਉਕਤ ਕਾਲੇ ਰੰਗ ਦੇ ਸਪਲੈਂਡਰ ਮੋਟਰ ਸਾਈਕਲ ਦਾ ਨੰਬਰ ਪੀਬੀ 02 ਏ.ਜੀ 1989 ਵਾਹਨ-ਐਪ ‘ਤੇ ਸਰਚ ਦੌਰਾਨ ਮਰੂਤੀ ਜੈਨ ਕਾਰ ਦਾ ਪਾਇਆ ਗਿਆ।ਮੁਲਜ਼ਮ ਖਿਲ਼ਾਫ ਸਥਾਨਕ ਥਾਣਾ ਮਕਬੂਲਪੁਰਾ ਵਿਖੇ ਮਾਮਲਾ ਦਰਜ਼ ਕਰਨ ਉਪਰੰਤ ਤਫ਼ਤੀਸ਼ ਜਾਰੀ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media