ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੱਛਮੀ ਤੋਂ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦ ਅੰਮ੍ਰਿਤਸਰ ਬਸਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਸ਼ਵਨੀ ਅਰੋੜਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।ਪੱਛਮੀ ਹਲਕੇ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਪੰਜਾਬ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਹ ਬਸਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਸ਼ਵਨੀ ਅਰੋੜਾ ਦਾ ਪਾਰਟੀ ਵਿਚ ਭਰਵਾਂ ਸਵਾਗਤ ਕਰਦੇ ਹਨ।ਜਿੰਨ੍ਹਾਂ ਦੇ ਪਾਰਟੀ ਵਿੱਚ ਆਉਣ ਨਾਲ ਕਾਂਗਰਸ ਨੂੰ ਵੱਡਾ ਬਲ ਮਿਲਿਆ ਹੈ।ਉਨਾਂ ਕਿਹਾ ਕਿ ਕਾਂਗਰਸ ਦਾ ਵਧ ਰਿਹਾ ਪਰਿਵਾਰ ਲੋਕਾਂ ਵਿੱਚ ਪਾਰਟੀ ਪ੍ਰਤੀ ਵਿਸ਼ਵਾਸ਼ ਦਰਸਾਉਂਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …