ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਵਲੋਂ ਮੁਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਵਲੋਂ ਭਗਵੰਤ
ਮਾਨ ਦਾ ਸੰਗਰੂਰ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ।ਹਲਕਾ ਸੰਗਰੂਰ ਤੋਂ ਆਪ ਦੇ ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਅਗਵਾਈ ‘ਚ ਇਕੱਠੇ ਹੋਏ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਭਗਵੰਤ ਮਾਨ ਦਾ ਸਵਾਗਤ ਕੀਤਾ।ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਡੇ ਬਹੁਮਤ ਨਾਲ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ ਅਤੇ ਭਗਵੰਤ ਮਾਨ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣਗੇ।
ਇਸ ਮੌਕੇ ਵੱਡੀ ਗਿਣਤੀ ‘ਚ ਪਾਰਟੀ ਵਰਕਰ ਅਤੇ ਅਹੁੱਦੇਦਾਰ ਮੌਜ਼ੂਦ ਸਨ ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media