Saturday, August 1, 2026

25 ਜਨਵਰੀ ਤੋਂ ਵਿਧਾਨ ਸਭਾ ਚੋਣਾਂ ਲਈ ਦਾਖਲ ਕੀਤੇ ਜਾ ਸਕਣਗੇ ਨਾਮਜ਼ਦਗੀ ਪੱਤਰ – ਜਿਲ੍ਹਾ ਚੋਣ ਅਫ਼ਸਰ

ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋਣਾਂ 2022 ਲਈ ਚੋਣ ਕਮਿਸ਼ਨ ਵਲੋਂ ਜਾਰੀ ਨਵੇਂ ਸ਼ਡਿਊਲ ਮੁਤਾਬਿਕ 25 ਜਨਵਰੀ 2022 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।ਜਿਲ੍ਹਾ ਚੋਣ ਅਫਸਰ ਰਾਮਵੀਰ ਨੇ ਕਿਹਾ ਕਿ 2022 ਦੀ ਵਿਧਾਨ ਸਭਾ ਚੋਣ ਲੜਨ ਵਾਲੇ ਉਮੀਦਵਾਰ ਮੰਗਲਵਾਰ 25 ਜਨਵਰੀ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ ਹੋਵੇਗੀ।ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ 4 ਫਰਵਰੀ 2022 ਤੱਕ ਵਾਪਸ ਲੈ ਸਕਦੇ ਹਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …