ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੋਧ ਸਿੰਘ ਜੀ ਦੇ ਆਗੂ ਮੰਗਵਿੰਦਰ ਸਿੰਘ ਮੰਡਿਆਲਾ ਦੀ
ਮਾਤਾ ਰਾਜਿੰਦਰ ਕੌਰ ਦੇ ਚਲਾਣੇ ‘ਤੇ ਜਥੇਬੰਦੀ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜੋਨ ਪ੍ਰਧਾਨ ਕਵਲਜੀਤ ਸਿੰਘ ਵੰਨਚੜੀ, ਦਿਲਬਾਗ ਸਿੰਘ ਖਾਪੜਖੇੜੀ ਤੇ ਮਨਰਾਜ ਸਿੰਘ ਵੱਲਾ ਨੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਮਾਤਾ ਰਜਿੰਦਰ ਕੌਰ ਮੰਡਿਆਲਾ ਨੇ ਖੇਤੀ ਕਾਨੂੰਨਾਂ ਖਿਲਾਫ਼ ਚੱਲੇ ਦਿੱਲੀ ਮੋਰਚੇ ਵਿੱਚ ਅਹਿਮ ਯੋਗਦਾਨ ਪਾਇਆ, ਜੋ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਗੁਰਬਚਨ ਸਿੰਘ ਚੱਬਾ ਅਨੁਸਾਰ ਮਾਤਾ ਰਾਜਿੰਦਰ ਕੌਰ ਨਮਿਤ ਅੰਤਿਮ ਅਰਦਾਸ 25 ਜਨਵਰੀ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੰਡਿਆਲਾ ਵਿਖੇ ਹੋਵੇਗੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media