Wednesday, August 26, 2026

ਪੁਸਤਕ ਪੜ੍ਹਨ ਤੇ ਰੀਡਿੰਗ ਮੁਹਿੰਮ ‘ਚ ਸਰਕਾਰੀ ਹਾਈ ਸਮਾਰਟ ਸਕੂਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਿਹਤਰੀਨ

ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 1 ਜਨਵਰੀ 2022 ਨੂੰ ਸਮੂਹ ਰਾਜਾਂ ‘ਚ ਪੜ੍ਹਨ ਸਬੰਧੀ ਰੁਚੀਆਂ ਨੂੰ ਵਿਕਸਿਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ 100 ਦਿਨਾਂ ਪੜ੍ਹਨ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਕਿਲੇ ਭਰੀਆਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਕੌਸ਼ਲਤਾ ਨੂੰ ਵਿਕਸਿਤ ਕਰਨ ਲਈ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ਼ ਦੀ ਅਗਵਾਈ ਵਿਚ ਪੁਸਤਕ ਪੜ੍ਹਨ ਮੁਕਾਬਲੇ ਕਰਵਾਏ ਗਏ।ਇਸ ਰੀਡਿੰਗ ਮੁਹਿੰਮ ਬਾਰੇ ਮੁੱਖ ਅਧਿਆਪਕਾ ਨੇ ਦੱਸਿਆ ਕਿ ਸਕੂਲ ਬੰਦ ਹੋਣ ਦੇ ਬਾਵਜ਼ੂਦ ਅਧਿਆਪਕ ਬੱਚਿਆਂ ਨਾਲ ਸੰਪਰਕ ਸਾਧ ਕੇ ਵਧੀਆ ਨਤੀਜੇ ਲੈ ਰਹੇ ਹਨ।ਇਸ ਮੁਹਿੰਮ ਦਾ ਹੁਣ ਅਗਲਾ ਹਫ਼ਤਾ ਸ਼ੁਰੂ ਹੋ ਚੁੱਕਾ ਹੈ।ਸਕੂਲ ਦੇ ਵਿਦਿਆਰਥੀ ਪੰਜਾਬੀ, ਹਿੰਦੀ, ਅੰਗਰੇਜ਼ੀ ਅਤੇ ਹੋਰ ਵਿਸ਼ਿਆਂ ਵਿੱਚ ਬੇਹੱਦ ਰੁਚੀ ਲੈ ਕੇ ਵੀਡੀਓ ਤਿਆਰ ਕਰ ਰਹੇ ਹਨ।ਜਿਨ੍ਹਾਂ ਨੂੰ ਬਾਅਦ ਵਿੱਚ ਗੂਗਲ ਪ੍ਰੋਫਾਰਮੇ ‘ਤੇ ਅਪਲੋਡ ਕੀਤਾ ਜਾਂਦਾ ਹੈ।ਸਕੂਲ ਮੁੱਖ ਅਧਿਆਪਕਾ ਨੇ ਦੱਸਿਆ ਕਿ ਬੱਚਿਆਂ ਦੀਆਂ ਰੀਡਿੰਗ ਐਕਟੀਵਿਟੀ ਕਾਰਨ ਉਹਨਾਂ ਦੇ ਭਾਸ਼ਾ ਗਿਆਨ ਵਿੱਚ ਵਾਧਾ ਹੋ ਰਿਹਾ ਹੈ।ਵਿਦਿਆਰਥੀਆਂ ਦੀਆਂ ਕੀਤੀਆਂ ਕਿਰਿਆਵਾਂ ਨੂੰ ਲਗਾਤਾਰ ਫੇਸਬੁੱਕ, ਯੂ.ਟਿਊਬ ‘ਤੇ ਵੀ ਸ਼ੇਅਰ ਕੀਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸਫਲਤਾ ਲਈ ਸਮੂਹ ਸਟਾਫ ਵਲੋਂ ਵਿਸ਼ੇਸ਼ ਉਦਮ ਕੀਤੇ ਜਾ ਰਹੇ ਹਨ।
               ਇਸ ਮੌਕੇ ਸਟਾਫ਼ ਮੈਂਬਰ ਸ਼੍ਰੀਮਤੀ ਮੀਨਾ ਗਰਗ, ਸ਼੍ਰੀਮਤੀ ਮਨਜੀਤ ਕੌਰ, ਸ਼੍ਰੀਮਤੀ ਪ੍ਰਿਸਕਾ, ਹਰਪ੍ਰੀਤ ਸਿੰਘ, ਜੀਵਨ ਸਿੰਘ, ਸ਼੍ਰੀਮਤੀ ਰੁਚੀ ਜਿੰਦਲ, ਦਵਿੰਦਰ ਸਿੰਘ, ਸ਼੍ਰੀਮਤੀ ਰਜਿੰਦਰ ਕੌਰ, ਸ਼੍ਰੀਮਤੀ ਬਲਵਿੰਦਰ ਕੌਰ, ਜਸਵਿੰਦਰ ਸਿੰਘ ਤੇ ਜਤਿੰਦਰ ਸਿੰਘ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …