ਗਣਤੰਤਰ ਦਿਵਸ ਸਬੰਧੀ ਹੋਈ ਫੁੱਲ ਡਰੈਸ ਰਿਹਰਸਲ
ਕਪੂਰਥਲਾ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਸਬੰਧੀ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ
ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿਤਿਆ ਉਪਲ ਦੀ ਅਗਵਾਈ ਹੇਠ ਫੁੱਲ ਡਰੈਸ ਰਿਹਰਸਲ ਕਰਵਾਈ ਗਈ।ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ।ਮਾਰਚ ਪਾਸਟ ਦੀ ਅਗਵਾਈ ਡੀ.ਐਸ.ਪੀ ਕਮਲਜੀਤ ਸਿੰਘ ਔਲਖ ਵਲੋਂ ਕੀਤੀ ਗਈ।ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਮਹਿਲਾ ਤੇ ਹੋਮਗਾਰਡ ਤੋਂ ਇਲਾਵਾ ਪੰਜਾਬ ਪੁਲਿਸ ਦੇ ਬੈਂਡ ਨੇ ਭਾਗ ਲਿਆ। ਸਿੱਖਿਆ ਵਿਭਾਗ ਦੀਆਂ ਅਧਿਆਪਕਾਵਾਂ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਪੂਰਥਲਾ ਵਿਖੇ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪ੍ਰਗਟ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਉਨ੍ਹਾਂ ਦੱਸਿਆ ਕਿ ਕੋਵਿਡ ਦੇ ਵਧਦੇ ਕੇਸਾਂ ਕਾਰਨ ਇਸ ਵਾਰ ਸਮਾਗਮ ਸੰਖੇਪ ਵਿਚ ਕੀਤਾ ਜਾ ਰਿਹਾ ਹੈ, ਜਿਸ ਵਿਚ ਵੱਧ ਤੋਂ ਵੱਧ 100 ਵਿਅਕਤੀ ਹੀ ਭਾਗ ਲੈ ਸਕਦੇ ਹਨ।
ਇਸ ਮੌਕੇ ਐਸ.ਪੀ ਜਸਬੀਰ ਸਿੰਘ, ਐਸ.ਡੀ.ਐਮ ਕਪੂਰਥਲਾ ਡਾ. ਜੈਇੰਦਰ ਸਿੰਘ, ਡੀ.ਐਸ.ਪੀ ਸੁਰਿੰਦਰ ਸਿੰਘ, ਜਿਲ੍ਹਾ ਸਿੱਖਿਆ ਅਫਸਰ ਗੁਰਦੀਪ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ, ਡੀ.ਐਮ ਸਪੋਰਟਸ ਸੁਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
Punjab Post Daily Online Newspaper & Print Media