Sunday, August 16, 2026

ਡੀ.ਏ.ਵੀ ਪਬਲਿਕ ਸਕੂਲ ‘ਚ 73ਵਾਂ ਗਣਤੰਤਰ ਦਿਵਸ ਮਨਾਇਆ

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ 73ਵਾਂ ਗਣਤੰਤਰ ਦਿਵਸ ਕਰੋਨਾ ਪਰੋਟੋਕਾਲ ਨੂੰ ਧਿਆਨ ਵਿੱਚ ਰੱਖਦੇ ਹੋਏ ਮਨਾਇਆ ਗਿਆ।26 ਜਨਵਰੀ 1950 ਵਾਲੇ ਦਿਨ ਭਾਰਤ ਨੂੰ ਲੋਕਤੰਤਰੀ ਦੇਸ਼ ਐਲਾਨਿਆ ਗਿਆ ਸੀ।ਸਕੂਲ ਵਿੱਚ ਹਾਜ਼ਰ ਅਧਿਆਪਕਾਂ ਨੇ ਸਵਤੰਤਰਤਾ ਸਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾ ਗਾਇਨ ਕੀਤਾ।ਸਭ ਅਧਿਆਪਕਾਂ ਨੇ ਦੇਸ਼ ਨੂੰ ਸਮਾਜਿਕ ਬੁਰਾਈਆਂ ਤੋਂ ਮੁਕਤ ਕਰਕੇ ਇਸ ਦੀ ਸ਼ਾਨ ਬਣਾਈ ਰੱਖਣ ਦਾ ਪ੍ਰਣ ਕੀਤਾ ਅਤੇ ਰਾਸ਼ਟਰੀ ਗੀਤ ਗਾਇਆ।
                 ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਅਤੇ ਸਵਤੰਤਰਤਾ ਸੈਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਇਸ ਦਿਨ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਆਪਣੀ ਮਾਤਰ-ਭੂਮੀ ਲਈ ਇੱਕ ਚੰਗੇ ਸ਼ਹਿਰੀ ਵਜੋਂ ਆਪਣਾ ਫਰਜ਼ ਨਿਭਾਉਣ ਲਈ ਕਿਹਾ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …