ਕਪੂਰਥਲਾ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ
ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।ਜਿਸ ਤਹਿਤ ਪਹਿਲੇ ਦਿਨ ਚਾਰਾਂ ਵਿਧਾਨ ਸਭਾ ਹਲਕਿਆਂ ਸੁਲਤਾਨਪੁਰ ਲੋਧੀ, ਫਗਵਾੜਾ, ਭੁਲੱਥ ਅਤੇ ਕਪੂਰਥਲਾ ਵਿਖੇ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ।ਨਾਮਜ਼ਦਗੀ ਪੱਤਰ ਸਬੰਧਤ ਰਿਟਰਿਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਜ਼ਮ੍ਹਾਂ ਕਰਵਾਏ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ 26 ਜਨਵਰੀ 2022 ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਕੀਤੇ ਜਾਣਗੇ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media