ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਕਰਵਾਏ ਜਾਂਦੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ ਜੋ 28 ਤੇ 29 ਜਨਵਰੀ 2022 ਨੂੰ ਕਰਵਾਈ ਜਾਣੀ ਸੀ ਮੁਲਤਵੀ ਕਰ ਦਿੱਤੀ ਗਈ ਹੈ।ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ-ਕਾਲਜ ਬੰਦ ਕਰ ਦਿੱਤੇ ਗਏ ਹਨ।ਅਜਿਹੇ ਹੱਲਾਤਾਂ ਕਰਕੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਪ੍ਰੀਖਿਆ ਕਰਵਾਉਣੀ ਅਸੰਭਵ ਹੈ।ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਪੱਤਰ-ਵਿਹਾਰ ਕੋਰਸ ਦੀ ਮੁਲਤਵੀ ਕੀਤੀ ਗਈ ਪ੍ਰੀਖਿਆ ਦੀਆਂ ਅਗਲੀਆਂ ਤਾਰੀਕਾਂ ਸਬੰਧੀ ਸੂਚਨਾ ਸਕੂਲ ਤੇ ਕਾਲਜ ਖੁੱਲਣ ਸਬੰਧੀ ਨਵੇਂ ਆਦੇਸ਼ ਆਉਣ ‘ਤੇ ਜਾਰੀ ਕੀਤੀ ਜਾਵੇਗੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …