ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ:) ਦੇ ਪਿੰਗਲਵਾੜਾ ਬ੍ਰਾਂਚ ਮਾਨਾਂਵਾਲਾ ਸਥਿਤ ਭਗਤ
ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਭਗਤ ਪੂਰਨ ਸਿੰਘ ਸਕੂਲ ਫਾਰ ਡੈਫ ਅਤੇ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਵੱਲੋਂ 73ਵਾਂ ਗਣਤੰਤਰ ਦਿਵਸ ਬੜੇ ਜੋਸ਼-ਖਰੋਸ਼ ਨਾਲ ਮਨਾਇਆ ਗਿਆ।ਪ੍ਰੋਗਰਾਮ ਵਿਚ ਡਾ: ਸਨੇਹ ਕੁਮਾਰ ਐਮ.ਡੀ ਅਸਿਸਟੈਂਟ ਪ੍ਰੋਫੈਸਰ (ਮਨੋਰੋਗ) ਸ੍ਰੀ ਗੁਰੂ ਰਾਮਦਾਸ ਕਾਲਜ ਅੰਮ੍ਰਿਤਸਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਉਨਾਂ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਗੁਬਾਰੇ ਆਸਮਾਨ ਵਿੱਚ ਛੱਡ ਕੇ ਪ੍ਰੋਗਰਾਮ ਦੀ ਸ਼ੁਰੁਆਤ ਕੀਤੀ।ਪ੍ਰਿੰਸੀਪਲ ਸ੍ਰੀਮਤੀ ਨਰੇਸ਼ ਕਾਲੀਆ ਨੇ ਮਹਿਮਾਨਾਂ ਨੂੰ ‘ਜੀ ਆਇਆ’ ਕਿਹਾ। ਪਿੰਗਲਵਾੜਾ ਅਧੀਨ ਚੱਲਦੀਆਂ ਵਿੱਦਿਅਕ ਸੰਸਥਾਵਾਂ, ਮਾਨਾਂਵਾਲਾ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ।ਸਟੇਜ਼ ਸੰਚਾਲਨ ਸਕੂਲ ਦੀਆਂ ਵਿਦਆਰਥਣਾਂ ਕਮਲਪ੍ਰੀਤ ਕੌਰ ਅਤੇ ਪਵਨਪ੍ਰੀਤ ਕੌਰ ਵੱਲੋਂ ਕੀਤਾ ਗਿਆ।
ਡਾ: ਸਨੇਹ ਕੁਮਾਰ ਨੇ ਆਪਣੇ ਸੰਬੋਧਨੀ ਭਾਸ਼ਣ ਵਿਚ ਵਧਾਈ ਦਿੰਦੇ ਹੋਏ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਦੀ ਨਸੀਹਤ ਦਿੱਤੀ।ਉਨ੍ਹਾਂ ਕਿਹਾ ਕਿ ਪਿੰਗਲਵਾੜਾ ਸੰਸਥਾ ਮਨੁੱਖਤਾ ਦੀ ਭਲਾਈ ਲਈ ਹਮੇਸ਼ਾਂ ਤਤਪਰ ਰਹਿੰਦੀ ਹੈ।ਰਾਜਬੀਰ ਸਿੰਘ ਮੈਂਬਰ ਪਿੰਗਲਵਾੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੱਚੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ ਵਿੱਚ ਜ਼ਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾਉਣ।
ਡਾ: ਇੰਦਰਜੀਤ ਕੌਰ ਪ੍ਰਧਾਨ ਪਿੰਗਲਵਾੜਾ ਸੋਸਾਇਟੀ, ਡਾ: ਜਗਦੀਪਕ ਸਿੰਘ ਮੀਤ ਪ੍ਰਧਾਨ, ਮੁਖਤਾਰ ਸਿੰਘ ਗੁਰਾਇਆ, ਰਾਜਬੀਰ ਸਿੰਘ ਮੈਂਬਰ ਪਿੰਗਲਵਾੜਾ ਤੇ ਸ੍ਰੀਮਤੀ ਪ੍ਰੀਤਇੰਦਰ ਕੌਰ ਮੈਂਬਰ ਪਿੰਗਲਵਾੜਾ ਸੋਸਾਇਟੀ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸ਼ਕ, ਹਰਜੀਤ ਸਿੰਘ ਐਡੀਸ਼ਨਲ ਪ੍ਰਸ਼ਾਸ਼ਕ ਸੰਗਰੂਰ ਬ੍ਰਾਂਚ, ਤਿਲਕ ਰਾਜ, ਬਖਸ਼ੀਸ਼ ਸਿੰਘ ਰਿਟਾ: ਡੀ.ਐਸ.ਪੀ, ਮਿਸਜ਼ ਹਰਮਿੰਦਰ ਕੌਰ, ਗੁਲਸ਼ਨ ਰੰਜ਼ਨ, ਗਰੁੱਪ ਕੈਪਟਨ ਰਾਜਿੰਦਰਪਾਲ ਸਿੰਘ, ਗੁਰਨਾਇਬ ਸਿੰਘ, ਜੈ ਸਿੰਘ, ਪ੍ਰਬੰਧਕ ਮਾਨਾਂਵਾਲਾ, ਯੋਗੇਸ਼ ਸੂਰੀ, ਪ੍ਰਿੰਸੀਪਲ ਅਨੀਤਾ ਬੱਤਰਾ, ਪ੍ਰਿੰਸੀਪਲ ਦਲਜੀਤ ਕੌਰ, ਮਿਸਜ਼ ਸੁਨੀਤਾ ਨਈਅਰ, ਦਿਲਬਾਗ ਸਿੰਘ ਅਤੇ ਵੱਖ-ਵੱਖ ਬ੍ਰਾਚਾਂ ਦੇ ਮੁੱਖੀਆਂ ਤੋਂ ਇਲਾਵਾ ਪਿੰਗਲਵਾੜਾ ਸੰਸਥਾ ਦਾ ਸਟਾਫ਼ ਵੀ ਇਸ ਸਮੇਂ ਹਾਜ਼ਰ ਸੀ।
ਬੱਚਿਆਂ ਵੱਲੋਂ ਸੱਭਿਆਚਾਰਕ ਅਤੇ ਦੇਸ਼-ਭਗਤੀ ਦੀਆਂ ਭਾਵਨਾਵਾਂ ਨਾਲ ਭਰਿਆ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਸੰਸਥਾ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਬੀਤੇ ਸ਼ੈਸ਼ਨ ਵਿੱਚ ਵੱਖ-ਵੱਖ ਵਿੱਦਿਅਕ ਗਤੀਵਿਧੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਨੇ ਸਨਮਾਨਿਤ ਕੀਤਾ ਗਿਆ।ਬੱਚਿਆਂ ਨੂੰ ਮਿਠਾਈ ਵੰਡੀ ਗਈ।
ਅੰਤ ‘ਚ ਪਿੰਗਲਵਾੜਾ ਦੇ ਸਕੂਲਾਂ ਦੇ ਬਚਿਆਂ ਵੱਲੋਂ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media