ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਪ੍ਰਿੰਸੀਪਲ ਭਗਵੰਤ
ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਪ੍ਰਿੰਸੀਪਲ ਭਗਵੰਤ ਸਿੰਘ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਗੁਰੂਸਰ ਸੁਧਾਰ ਦੇ ਪ੍ਰਧਾਨ ਵੀ ਰਹੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਿੰਸੀਪਲ ਭਗਵੰਤ ਸਿੰਘ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਭਗਵੰਤ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਰਹਿੰਦਿਆਂ ਜਿਥੇ ਧਰਮ ਪ੍ਰਚਾਰ ਸੇਵਾਵਾਂ ਨਿਭਾਈਆਂ, ਉਥੇ ਹੀ ਗੁਰਦੁਆਰਾ ਪ੍ਰਬੰਧਾਂ ਦੀ ਬੇਹਤਰੀ ਲਈ ਵੀ ਕਾਰਜ਼ ਕੀਤੇ।ਉਨ੍ਹਾਂ ਪ੍ਰਿੰਸੀਪਲ ਭਗਵੰਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿੱਛੜੀ ਰੂਹ ਦੀ ਕਲ਼ਿਆਣਤਾ ਲਈ ਅਰਦਾਸ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਵੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਪ੍ਰਿੰਸੀਪਲ ਭਗਵੰਤ ਸਿੰਘ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media