ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਸਿਮਰਨ ਸਿੰਘ ਢਿੱਲੋਂ ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ
003 ਪਠਾਨਕੋਟ ਨੇ ਦੱਸਿਆ ਹੈ ਕਿ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦੇ ਹੋਏ ਵਿਧਾਨ ਸਭਾ ਚੋਣ ਹਲਕਾ ਪਠਾਨਕੋਟ ਵਲੋਂ ਕੰਪਲੇਟ/ਕਾਲ ਸੈਂਟਰ ਦੀ ਸਥਾਪਨਾ ਕਰ ਦਿੱਤੀ ਗਈ ਹੈ। ਜਿਸ ਦਾ ਟੈਲੀਫੋਨ ਨੰਬਰ 0186-2345626 ਹੈ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣ ਹਲਕਾ ਪਠਾਨਕੋਟ ਨਾਲ ਸਬੰਧਤ ਕਿਸੇ ਕਿਸਮ ਦੀ ਸ਼ਿਕਾਇਤ ਜਾਂ ਇਨਕੁਆਰੀ ਲਈ ਉਕਤ ਨੰਬਰ ‘ਤੇ ਕਿਸੇ ਸਮੇਂ ਵੀ ਗੱਲ ਕੀਤੀ ਜਾ ਸਕਦੀ ਹੈ ਅਤੇ ਇਹ ਸੇਵਾ 24 ਘੰਟੇ ਉਪਲੱਬਧ ਹੈ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media