ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਦਾ ਸ੍ਰੀ ਹਰਿਮੰਦਰ ਸਾਹਿਬ ਅਤੇ ਬਾਬਾ ਦੀਪ ਸਿੰਘ ਜੀ ਸ਼ਹੀਦ
ਦੀਆਂ ਤਸਵੀਰਾਂ ਨਾਲ ਸੁਸ਼ੋਭਿਤ ਧਾਰਮਿਕ ਕੈਲੰਡਰ 2022 ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸੰਦੀਪ ਰਿਸ਼ੀ ਵਲੋਂ ਰਲੀਜ਼ ਕੀਤਾ ਗਿਆ।ਉਨਾਂ ਨਾਲ ਪਰਮਜੀਤ ਸਿੰਘ ਜਾਇੰਟ ਕਮਿਸ਼ਨਰ ਮੌਜ਼ੂਦ ਸਨ।ਉਨਾਂ ਨੇ ਕਰਦਿਆਂ ਟੈਕਨੀਕਲ ਯੂਨੀਅਨ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਨੂੰ ਕੈਲੰਡਰ ਰਲੀਜ਼ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਦੀ ਵਧਾਈ ਦਿੱਤੀ।ਪ੍ਰਧਾਨ ਕਰਮਜੀਤ ਸਿੰਘ ਕੇ.ਪੀ ਨੇ ਕਿਹਾ ਮੁਲਾਜ਼ਮਾਂ ਨੇ ਹਰ ਸਮੇਂ ਯੂਨੀਅਨ ਦਾ ਸਾਥ ਦਿੱਤਾ ਹੈ। ਜਿਸ ਲਈ ਉਹ ਹਰੇਕ ਮੈਂਬਰ ਦੇ ਰਿਣੀ ਹਨ।
ਇਸ ਮੌਕੇ ਲਖਵਿੰਦਰ ਸਿੰਘ ਨਾਗ ਜਨਰਲ ਸਕੱਤਰ, ਵਰਿੰਦਰ ਸਿੰਘ ਚੇਅਰਮੈਨ, ਚਰਨਜੀਤ ਸਿੰਘ ਫਤਿਹਗੜ੍ਹ ਜਨਰਲ ਸਕੱਤਰ, ਦਲਜੀਤ ਸਿੰਘ ਜਿਜੇਆਣੀ, ਬਿਕਰਮਜੀਤ ਸਿੰਘ, ਗੁਰਬਚਨ ਸਿੰਘ, ਤਰਸੇਮ ਸਹੋਤਾ, ਸਤਵਿੰਦਰ ਸਿੰਘ, ਸੁਖਜੀਤ ਸਿੰਘ, ਬਲਕਾਰ ਸਿੰਘ, ਅੰਮ੍ਰਿਤਪਾਲ ਸਿੰਘ, ਸੁਖਦੇਵ ਸਿੰਘ, ਭੁਪਿੰਦਰ ਸਿੰਘ, ਕੁਲਵੰਤ ਸਿੰਘ, ਰਣਧੀਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਤਿੰਨ-ਰੋਜ਼ਾ ਬਹੁਅਨੁਸ਼ਾਸਨੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਹੋਇਆ ਸ਼ਾਨਦਾਰ ਅਗਾਜ਼
ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ …
Punjab Post Daily Online Newspaper & Print Media